ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ’ਚ 14 ਦਿਨਾਂ ਦੀ ਜਲੰਧਰ ਸਪੈਸ਼ਲ ਕੋਰਟ ਨੇ ਨਿਆਇਕ ਹਿਰਾਸਤ ’ਚ ਭੇਜਿਆ ਗਿਆ ਹੈ।ਪਿਛਲੀ ਸੁਣਵਾਈ ਦੌਰਾਨ ਹਨੀ ਨੂੰ 3 ਦਿਨ ਦੀ ਹੋਰ ਰਿਮਾਂਡ ਉਤੇ ਭੇਜ ਦਿੱਤਾ ਗਿਆ ਸੀ, ਜੋ ਕਿ ਅੱਜ ਖਤਮ ਹੋ ਗਈ ਹੈ ਤੇ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਹਨੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।ਦੱਸ ਦੇਈਏ ਕਿ ਭੁੁਪਿੰਦਰ ਸਿੰਘ ਹਨੀ ਨੇ ਰੇਤੇ ਦੀ ਮਾਈਨਿੰਗ ਵੱਟੇ 10 ਕਰੋੜ ਰੁਪਏ ਨਕਦ ਲੈਣ ਦਾ ਗੁਨਾਹ ਕਬੂਲ ਕਰ ਲਿਆ ਹੈ। ED ਵੱਲੋਂ ਜਾਰੀ ਬਿਆਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਦੇ ਭਾਣਜੇ ਨੇ ਦਰਿਆਵਾਂ ਵਿਚੋਂ ਨਾਜਾਇਜ਼ ਤਰੀਕੇ ਨਾਲ ਰੇਤਾ ਕੱਢਣ ਨੂੰ ਹਰੀ ਝੰਡੀ ਦੇਣ ਅਤੇ ਸਰਕਾਰੀ ਅਫਸਰਾਂ ਦੀ ਮਰਜ਼ੀ ਮੁਤਾਬਕ ਤਾਇਨਾਤੀ ਅਤੇ ਤਬਾਦਲੇ ਬਦਲੇ ਇਹ ਰਕਮ ਹਾਸਲ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਿਆ
