ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਅੱਜ ਇੱਕ ਹੁਕਮ ਜਾਰੀ ਕਰਕੇ ਫ਼ਿਲਮ ਅਦਾਕਾਰ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਆਈਕਨ ਹੌਬੀ ਧਾਲੀਵਾਲ ਵਲੋਂ ਬੀਤੇ ਦਿਨੀਂ ਇਕ ਰਾਜਨੀਤਿਕ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ।
ਬੀਜੇਪੀ ਚ ਸ਼ਾਮਿਲ ਹੋਣ ਤੋਂ ਬਾਅਦ ਹੌਬੀ ਧਾਲੀਵਾਲ ਤੇ ਡਿੱਗੀ ਗਾਜ, ਹੋਈ ਵੱਡੀ ਕਾਰਵਾਈ
