ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਹੋਏ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਵਿਧਾਇਕ ਲਾਡੀ ਨੇ ਭਾਜਪਾ ਆਗੂ ਤਰੁਣ ਚੁੱਘ ਅਤੇ ਫਤਿਹ ਜੰਗ ਸਿੰਘ ਬਾਜਵਾ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਮੂਲੀਅਤ ਕੀਤੀ।ਦੱਸਣਯੋਗ ਹੈ ਕਿ ਬਲਵਿੰਦਰ ਲਾਡੀ ਪਹਿਲਾਂ ਵੀ ਕਾਂਗਰਸ ਨੂੰ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸਨ ਪਰ ਇਸ ਤੋਂ ਕੁਝ ਹੀ ਦਿਨਾਂ ਪਿੱਛੋਂ ਇਸੇ ਸਾਲ ਦੀ ਸ਼ੁਰੂਆਤ ਵਿੱਚ ਉਨ੍ਹਾਂ ਨੇ ਦੁਬਾਰਾ ਕਾਂਗਰਸ ਵਿੱਚ ਸ਼ਮੂਲੀਅਤ ਕਰ ਲਈ ਸੀ। ਪਰ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਉਨ੍ਹਾਂ ਨੇ ਬੀਜੇਪੀ ਦਾ ਪੱਲਾ ਫੜ ਲਿਆ ਹੈ।
ਐਮ ਐਲ ਏ ਬਲਵਿੰਦਰ ਸਿੰਘ ਲਾਡੀ ਨੇ ਕਾਂਗਰਸ ਨੂੰ ਫਿਰ ਕਹੀ ਅਲਵਿਦਾ ,ਭਾਜਪਾ ਵਿੱਚ ਦੁਬਾਰਾ ਹੋਏ ਸ਼ਾਮਿਲ
