ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਵਿਚ ਇਕ ਹਫਤਾ ਲਗਾਤਾਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ। ਕੇਜਰੀਵਾਲ ਚੋਣ ਪ੍ਰਚਾਰ ਬੰਦ ਹੋਣ ਤੱਕ ਪੰਜਾਬ ਵਿਚ ਹੀ ਰਹਿਣਗੇ।
ਇਸ ਦੌਰਾਨ ਉਹ 18 ਫਰਵਰੀ ਤੱਕ ਵੱਖ ਵੱਖ ਹਲਕਿਆਂ ਵਿਚ ਲਗਾਤਾਰ ਪ੍ਰਚਾਰ ਕਰਨਗੇ। ਇਸ ਦੌਰਾਨ ਉਹ ਅੰਮ੍ਰਿਤਸਰ, ਜਲੰਧਰ, ਮੁਹਾਲੀ ਸਣੇ ਕਈ ਹਲਕਿਆਂ ਵਿਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ। ਦਸ ਦਈਏ ਕਿ ਅਰਵਿੰਦ ਕੇਜਰੀਵਾਲ ਦੀ ਪਤਨੀ ਵੀ ਚੋਣ ਪ੍ਰਚਾਰ ਲਈ ਪਹੁੰਚੀ ਹੈ। ਉਨ੍ਹਾਂ ਨੇ ਭਗਵੰਤ ਮਾਨ ਦੇ ਹੱਕ ਵਿਚ ਧੂਰੀ ਤੋਂ ਚੋਣ ਪ੍ਰਚਾਰ ਕੀਤਾ।
ਪੰਜਾਬ ਵਿਚ 20 ਫਰਵਰੀ ਨੂੰ ਚੋਣਾਂ ਹਨ ਤੇ 18 ਫਰਵਰੀ ਨੂੰ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਇਸ ਦੌਰਾਨ ਕੇਜਰੀਵਾਲ ਲਗਾਤਾਰ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨਗੇ।