ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ ਅਜੀਤ ਸਿੰਘ ਬੈਂਸ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾਂਦਾ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਨਾਸਾਜ਼ ਸੀ। ਜਸਟਿਸ ਅਜੀਤ ਸਿੰਘ ਬੈਂਸ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਵੀ ਜਾਣੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਤਿੰਨ ਮਹੀਨੇ ਬਾਅਦ ਉਹ ਸੌ ਸਾਲ ਦੇ ਹੋ ਜਾਂਦੇ।
ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਅਜੀਤ ਸਿੰਘ ਬੈਂਸ ਦਾ ਦੇਹਾਂਤ
