ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਪੰਜਾਬ ਆ ਰਹੇ ਹਨ। ਉਨ੍ਹਾਂ ਵਲੋਂ ਕੱਲ੍ਹ ਲੁਧਿਆਣਾ ‘ਚ ਦੇਸੀ ਗਰਾਉਂਡ ਵਿਖੇ ਰੈਲੀ ਕੀਤੀ ਜਾਵੇਗੀ। ਇਸ ਤੋਂ ਬਾਅਦ ਅਮਿਤ ਸ਼ਾਹ ਪਟਿਆਲਾ ਜਾਣਗੇ ਤੇ ਬੀਰ ਹਰੀਕਤਰਾਏ ਗਰਾਉਂਡ ਵਿਖੇ ਰੈਲੀ ਕਰਨਗੇ ਅਤੇ ਉਸ ਤੋਂ ਬਾਅਦ ਅੰਮ੍ਰਿਤਸਰ ਰਣਜੀਤ ਐਵੀਨਿਊ ਵਿਖੇ ਜਾਣਗੇ।ਦੱਸਣਯੋਗ ਹੈ ਕਿ 14 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ’ਚ ਰੈਲੀ ਕਰਨਗੇ।ਉਨ੍ਹਾਂ ਤੋਂ ਇਕ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੌਰੇ ’ਤੇ ਆ ਰਹੇ ਹਨ।
