ਦੇਸ਼ ਪੰਜਾਬ

ਚੋਣਾਂ ਤੋਂ ਦੋ ਦਿਨ ਪਹਿਲਾਂ ਡੇਰਾ ਸਿਰਸਾ ਕਰੇਗਾ ਸਿਆਸੀ ਧਮਾਕਾ

ਦੇਸ਼ ਦੇ ਪੰਜ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਕਰਕੇ ਜਿੱਥੇ ਹਰ ਪਾਰਟੀ ਚੋਣਾਂ ਦਾ ਪ੍ਰਚਾਰ ਜ਼ੋਰਸ਼ੋਰ ਨਾਲ ਕਰ ਰਹੀ ਹੈ, ਇਸ ਦੇ ਨਾਲ ਹੀ ਸੂਬੇ ਦੀ ਸਿਆਸਤ ‘ਤੇ ਡੇਰਿਆਂ ਦਾ ਪ੍ਰਭਾਵ ਵੀ ਕਿਸੇ ਤੋਂ ਲੁੱਕਿਆ ਨਹੀਂ। ਇਸ ਦੇ ਨਾਲ ਹੀ ਹੁਣ ਤਾਂ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੰਜਾਬ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਮਿਲੀ ਪੈਰੋਲ ਨੇ ਸਿਆਸੀ ਸਮੀਕਰਨ ਬਦਲ ਦਿੱਤੇ ਹਨ।

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੌਜੂਦਾ ਮਾਹੌਲ ਦਰਮਿਆਨ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਜੇਲ੍ਹ ‘ਚੋਂ ਰਿਹਾਈ ਮਗਰੋਂ ਚੋਣ ਮੈਦਾਨ ‘ਚ ਨਿੱਤਰੀਆਂ ਸਾਰੀਆਂ ਪਾਰਟੀਆਂ ਤੇ ਉਮੀਦਵਾਰਾਂ ਦੀਆਂ ਨਜ਼ਰਾਂ ਡੇਰਾ ਮੁਖੀ ਰਾਮ ਰਹੀਮ ਦੇ ਐਲਾਨ ‘ਤੇ ਟਿਕੀਆਂ ਹੋਈਆਂ ਹਨ। ਡੇਰਾ ਮੁਖੀ ਦਾ ਐਲਾਨ ਹਰ ਪਿਛਲੀਆਂ ਚੋਣਾਂ ਵਿੱਚ ਜਿੱਤ-ਹਾਰ ਦੀ ਖੇਡ ਵਿੱਚ ਵੱਡੀ ਤਬਦੀਲੀ ਲਿਆਉਂਦਾ ਰਿਹਾ ਹੈ।

ਇਸ ਸਭ ਦੇ ਦਰਮਿਆਨ ਖ਼ਬਰ ਹੈ ਕਿ ਡੇਰਾ ਸਿਰਸਾ ਪੰਜਾਬ ਵਿੱਚ ਇਸ ਵਾਰ 18 ਫਰਵਰੀ ਦੀ ਸ਼ਾਮ ਨੂੰ ਐਲਾਨ ਕਰ ਸਕਦਾ ਹੈ ਕਿ ਡੇਰਾ ਪ੍ਰੇਮੀ ਇਸ ਵਾਰ ਕਿਸ ਸਿਆਸੀ ਪਾਰਟੀ ਨੂੰ ਸਮਰਥਨ ਦੇਣ। ਇਸ ਵਾਰ ਇਹ ਐਲਾਨ ਲੋਕਾਂ ਵਿੱਚ ਨਹੀਂ ਸਗੋਂ ਡੇਰਾ ਪ੍ਰੇਮੀਆਂ ਨੂੰ ਸੰਦੇਸ਼ ਦੇ ਰੂਪ ਵਿੱਚ ਹੀ ਪਹੁੰਚੇਗਾ। ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗਠਜੋੜ ਦਾ ਸਮਰਥਨ ਕੀਤਾ ਸੀ। ਇਸ ਕਾਰਨ ਤੇਜ਼ੀ ਨਾਲ ਵਧ ਰਹੀ ਆਮ ਆਦਮੀ ਪਾਰਟੀ ਨੂੰ ਨੁਕਸਾਨ ਉਠਾਉਣਾ ਪਿਆ ਸੀ।

Leave a Comment

Your email address will not be published.

You may also like

Skip to toolbar