Latest

ਸੁਖਬੀਰ ਬਾਦਲ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ, ਦੇਖੋ ਕਿ4 ਕੀਤੇ ਵੱਡੇ ਵਾਅਦੇ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ-ਬਸਪਾ ਗਠਜੋੜ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ। ਉਨ੍ਹਾਂ ਨੇ ਇਹ ਮੈਨੀਫੈਸਟੋ ਪੰਜਾਬ ਅਤੇ ਅੰਗਰੇਜ਼ੀ ਦੋਹਾਂ ਭਾਸ਼ਾਵਾਂ ‘ਚ ਜਾਰੀ ਕੀਤਾ ਗਿਆ ਹੈ। ਮੈਨੀਫੈਸਟੋ ਜਾਰੀ ਕਰਨ ਦੌਰਾਨ ਸੁਖਬੀਰ ਬਾਦਲ ਨੇ ਪੰਜਾਬੀਆਂ ਨਾਲ ਵੱਡੇ ਵਾਅਦੇ ਕੀਤੇ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਹ ਇਹ ਸਾਰੇ ਵਾਅਦੇ ਪੂਰੇ ਕਰਨਗੇ। ਸੁਖਬੀਰ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿਹੜਾ ਖਿਡਾਰੀ ਓਲੰਪਿਕ ‘ਚ ਸੋਨ ਤਮਗਾ ਜਿੱਤੇਗਾ, ਉਸ ਨੂੰ ਇਨਾਮ ਵੱਜੋਂ 7 ਕਰੋੜ ਰੁਪਏ ਦਿੱਤੇ ਜਾਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਲਘੂ ਉਦਯੋਗਾਂ ਤੇ ਛੋਟੇ ਵਪਾਰੀਆਂ ਲਈ ਵੱਖਰਾ ਮੰਤਰਾਲਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਿਤੇ ਵੀ ਅਮਨ-ਸ਼ਾਂਤੀ ਭੰਗ ਨਹੀਂ ਹੋਣ ਦੇਵਾਂਗੇ ਅਤੇ ਗੁੰਡਾਰਾਜ ਖ਼ਤਮ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ‘ਚ ਭਾਈਚਾਰਕ ਸਾਂਝ ਬਣਾ ਕੇ ਰੱਖਾਂਗੇ।

ਗਰੀਬਾਂ ਲਈ 5 ਲੱਖ ਮਕਾਨ ਬਣਾਏ ਜਾਣਗੇ।
ਭਾਈ ਘਨੱਈਆ ਸਕੀਮ ਤਹਿਤ 10 ਲੱਖ ਦਾ ਬੀਮਾ ਕੀਤਾ ਜਾਵੇਗਾ।
ਵਿਦੇਸ਼ਾਂ ‘ਚ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਨੂੰ 10 ਲੱਖ ਤੱਕ ਦਾ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ।
ਬੁਢਾਪਾ ਪੈਨਸ਼ਨ 3100 ਰੁਪਏ ਕੀਤੀ ਜਾਵੇਗੀ।
ਪੰਜਾਬ ‘ਚ ਸ਼ਗਨ ਸਕੀਮ ਨੂੰ 51 ਹਜ਼ਾਰ ਤੋਂ ਵਧਾ ਕੇ 75 ਹਜ਼ਾਰ ਰੁਪਏ ਕੀਤਾ ਜਾਵੇਗਾ।
ਨਿਊ ਚੰਡੀਗੜ੍ਹ ‘ਚ ਫਿਲਮ ਸਿਟੀ ਬਣਾਈ ਜਾਵੇਗੀ।
ਸ਼ਗਨ ਸਕੀਮ 51 ਹਜ਼ਰ ਤੋਂ 75 ਹਜ਼ਾਰ ਕਰਾਂਗੇ
ਕੰਢੀ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਲਈ ਵੱਖਰਾ ਮੰਤਰਾਲਾ ਬਣਾਇਆ ਜਾਵੇਗਾ ਅਤੇ ਇਨ੍ਹਾਂ ਇਲਾਕਿਆਂ ਦਾ ਬਜਟ ਵੀ ਵੱਖਰਾ ਹੋਵੇਗਾ।
ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਹਰ ਹਲਕੇ ‘ਚ 10 ਮੈਗਾ ਸਕੂਲ ਬਣਾਏ ਜਾਣਗੇ।
ਸਰਕਾਰੀ ਸਕੂਲਾਂ ਤੋਂ ਪੜ੍ਹੇ ਬੱਚਿਆਂ ਲਈ ਕਾਲਜਾਂ ‘ਚ 33 ਫ਼ੀਸਦੀ ਰਾਖਵਾਂਕਰਨ ਕੀਤਾ ਜਾਵੇਗਾ।

ਪੰਜਾਬ ‘ਚ 6 ਨਵੀਂਆਂ ਯੂਨੀਵਰਸਿਟੀਆਂ ਬਣਾਈਆਂ ਜਾਣਗੀਆਂ।
ਸਿੱਖਿਆ ਅਤੇ ਸਿਹਤ ਨੂੰ ਵੱਡੀ ਤਰਜ਼ੀਹ ਦਿੱਤੀ ਜਾਵੇਗੀ।
ਸੂਬੇ ਦੇ ਹਰ ਪਰਿਵਾਰ ਨੂੰ 400 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦਿੱਤੀ ਜਾਵੇਗੀ।
ਛੋਟੇ ਦੁਕਾਨਦਾਰਾਂ ਲਈ 10 ਲੱਖ ਰੁਪਏ ਜੀਵਨ ਬੀਮਾ, 10 ਲੱਖ ਮੈਡੀਕਲ ਬੀਮਾ ਅਤੇ 10 ਲੱਖ ਦਾ ਫਾਇਰ ਬੀਮਾ ਕੀਤਾ ਜਾਵੇਗਾ।
ਛੋਟੇ ਵਪਾਰੀ ਜਿਹੜੇ ਬੈਂਕਾਂ ਤੋਂ ਕਰਜ਼ਾ ਲੈਂਦੇ ਹਨ, ਉਨ੍ਹਾਂ ਨੂੰ 5 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ।
ਮੀਡੀਅਲ ਸਕੇਲ ਇੰਡਸਟਰੀ, ਜੋ 50 ਲੱਖ ਤੱਕ ਦਾ ਕਰਜ਼ਾ ਲਵੇਗੀ, ਉਸ ਨੂੰ 3 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ।
ਪਿਛਲੇ ਸਾਲਾਂ ਦੌਰਾਨ ਮੁਲਾਜ਼ਮਾਂ ‘ਤੇ ਦਰਜ ਕੀਤੇ ਗਏ ਸਾਰੇ ਕੇਸਾਂ ਨੂੰ ਰੱਦ ਕੀਤਾ ਜਾਵੇਗਾ।
ਸਰਕਾਰ ਆਉਣ ‘ਤੇ ਪੇਅ ਕਮਿਸ਼ਨ ਲਾਗੂ ਕੀਤਾ ਜਾਵੇਗਾ।
ਸੂਬੇ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।

Leave a Comment

Your email address will not be published.

You may also like

Skip to toolbar