ਚੋਣਾਂ ਵਿਚਾਲੇ ਕਾਂਗਰਸ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਅਸ਼ਵਨੀ ਕੁਮਾਰ ਦਾ ਕਹਿਣਾ ਹੈ ਕਿ ਉਹ ਕਾਂਗਰਸ ਪਾਰਟੀ ਤੋਂ ਬਾਹਰ ਰਹਿ ਕੇ ਦੇਸ਼ ਦੀ ਸੇਵਾ ਚੰਗੇ ਤਰੀਕੇ ਨਾਲ ਕਰ ਸਕਦੇ ਹਨ। ਅਸ਼ਵਨੀ ਕੁਮਾਰ ਪੰਜਾਬ ਤੋਂ ਤਿੰਨ ਵਾਰ ਰਾਜ ਸਭਾ ਮੈਂਬਰ ਰਹਿ ਚੁੱਕੇ ਹਨ।
ਪਤਾ ਲੱਗਾ ਹੈ ਕਿ ਅਸ਼ਵਨੀ ਕੁਮਾਰ ਨੇ ਮੰਗਲਵਾਰ ਸਵੇਰੇ ਕਾਂਗਰਸ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ। ਅਸ਼ਵਨੀ ਕੁਮਾਰ ਨੇ ਆਪਣੇ ਅਸਤੀਫੇ ‘ਚ ਕਿਹਾ ਹੈ ਕਿ ਮੈਂ ਪਾਰਟੀ ਤੋਂ ਅਸਤੀਫਾ ਦੇ ਰਿਹਾ ਹਾਂ ਤਾਂ ਜੋ ਕਾਂਗਰਸ ਪਾਰਟੀ ਤੋਂ ਬਾਹਰ ਰਹਿ ਕੇ ਦੇਸ਼ ਦੀ ਬਿਹਤਰ ਸੇਵਾ ਕਰ ਸਕਾਂ।
ਉਧਰ, ਅਸ਼ਵਨੀ ਕੁਮਾਰ ਦੇ ਅਸਤੀਫੇ ‘ਤੇ ਕਾਂਗਰਸ ਪਾਰਟੀ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ। ਅਸ਼ਵਨੀ ਕੁਮਾਰ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ, ਇਸ ਬਾਰੇ ਵੀ ਸਥਿਤੀ ਸਪੱਸ਼ਟ ਨਹੀਂ। ਅਸ਼ਵਨੀ ਕੁਮਾਰ ਨੇ ਵੀ ਅਜੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਕੁਝ ਨਹੀਂ ਕਿਹਾ ਹੈ।