ਬਾਲੀਵੁੱਡ ਦੇ ਮਸ਼ਹੂਰ ਗਾਇਕ ਬੱਪੀ ਲਹਿਰੀ ਦਾ ਅੱਜ ਮੁੰਬਈ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਬੱਪੀ ਲਹਿਰੀ 69 ਸਾਲ ਦੇ ਸਨ। ਇਹ ਜਾਣਕਾਰੀ ਨਿਊਜ਼ ਏਜੰਸੀ ਪੀਟੀਆਈ ਨੇ ਦਿੱਤੀ ਹੈ।
27 ਨਵੰਬਰ 1952 ਨੂੰ ਜਲਪਾਈਗੁੜੀ, ਪੱਛਮੀ ਬੰਗਾਲ ਵਿੱਚ ਜਨਮੇ ਬੱਪੀ ਲਹਿਰੀ ਬੰਗਾਲੀ ਬ੍ਰਾਹਮਣ ਪਰਿਵਾਰ ਨਾਲ ਸਬੰਧਤ ਸੀ। 80 ਅਤੇ 90 ਦੇ ਦਹਾਕੇ ਵਿੱਚ ਭਾਰਤ ਵਿੱਚ ਡਿਸਕੋ ਸੰਗੀਤ ਨੂੰ ਪ੍ਰਸਿੱਧ ਬਣਾਉਣ ਵਾਲੇ ਸੰਗੀਤਕਾਰ ਅਤੇ ਗਾਇਕ ਬੱਪੀ ਲਹਿਰੀ ਦਾ ਅੱਜ ਮੁੰਬਈ ਦੇ ਕ੍ਰਿਟੀਕੇਅਰ ਹਸਪਤਾਲ ਵਿੱਚ ਦਿਹਾਂਤ ਹੋ ਗਿਆ।
ਹਸਪਤਾਲ ਦੇ ਨਿਰਦੇਸ਼ਕ ਡਾਕਟਰ ਦੀਪਕ ਨਮਜੋਸ਼ੀ ਨੇ ਪੀਟੀਆਈ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ, “ਲਹਿਰੀ ਨੂੰ ਇੱਕ ਮਹੀਨੇ ਤੋਂ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਸੀ ਅਤੇ ਸੋਮਵਾਰ ਨੂੰ ਛੁੱਟੀ ਦੇ ਦਿੱਤੀ ਗਈ ਸੀ। ਪਰ ਮੰਗਲਵਾਰ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਦੇ ਪਰਿਵਾਰ ਨੇ ਇੱਕ ਡਾਕਟਰ ਨੂੰ ਆਪਣੇ ਘਰ ਬੁਲਾਇਆ। ਉਨ੍ਹਾਂ ਨੂੰ ਵਾਪਸ ਹਸਪਤਾਲ ਲਿਆਂਦਾ ਗਿਆ। ਉਸਨੂੰ ਕਈ ਸਿਹਤ ਸਮੱਸਿਆਵਾਂ ਸਨ। ਅੱਧੀ ਰਾਤ ਤੋਂ ਪਹਿਲਾਂ ਓ.ਐਸ.ਏ (ਓਬਸਟਰਕਟਿਵ ਸਲੀਪ ਐਪਨੀਆ) ਕਾਰਨ ਉਸਦੀ ਮੌਤ ਹੋ ਗਈ ਸੀ।”