ਦੇਸ਼ ਵਪਾਰ

ਚੋਣਾਂ ਖ਼ਤਮ ਹੁੰਦੇ ਲੱਗੇਗਾ ਵੱਡਾ ਝਟਕਾ, ਦੇਖੋ ਕਿੰਨਾ ਮਹਿੰਗਾ ਹੋਏਗਾ ਪੈਟਰੋਲ-ਡੀਜ਼ਲ

ਵਿਸ਼ਵ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧੇ ਦੇ ਬਾਵਜੂਦ ਦੇਸ਼ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਨਹੀਂ ਕੀਤਾ ਜਾ ਰਿਹਾ ਹੈ। ਇਸ ਦਾ ਮੁੱਖ ਕਾਰਨ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਦਾ ਅਸਰ ਤੇਲ ਕੰਪਨੀਆਂ ਦੀ ਕਮਾਈ ‘ਤੇ ਪੈ ਰਿਹਾ ਹੈ। ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੰਪਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨਹੀਂ ਵਧਾ ਰਹੀਆਂ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਬਾਅਦ ਤੇਲ ਕੰਪਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 5-6 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਸਕਦੀਆਂ ਹਨ।

ਮਾਹਿਰਾਂ ਦਾ ਕਹਿਣਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਨਾ ਹੋਣ ਕਾਰਨ ਕੰਪਨੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਅਜਿਹੇ ‘ਚ ਉਨ੍ਹਾਂ ਲਈ ਕੀਮਤਾਂ ‘ਚ 5-6 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨਾ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਮੁਤਾਬਕ ਜੇਕਰ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਉੱਚੀਆਂ ਰਹਿੰਦੀਆਂ ਹਨ ਤਾਂ ਪੰਜ ਰਾਜਾਂ ‘ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਨਿਸ਼ਚਿਤ ਤੌਰ ‘ਤੇ ਵਾਧਾ ਹੋਵੇਗਾ।

Leave a Comment

Your email address will not be published.

You may also like

Skip to toolbar