ਪੰਜਾਬ ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਿੱਲਜੁਲ ਜਾਰੀ ਹੈ। ਵੋਟਿੰਗ ਹੋਣ ਨੂੰ ਤਿੰਨ ਦਿਨ ਬਾਕੀ ਰਹਿ ਗਏ ਹਨ। ਇਸ ਦੌਰਾਨ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਤਿੰਨ ਹੋਰ ਕੌਂਸਲਰ ਮਨਦੀਪ ਅਹੂਜਾ, ਪ੍ਰਿਅੰਕਾ ਸ਼ਰਮਾ ਤੇ ਗੁਰਜੀਤ ਕੌਰ ਆਮ ਆਦਮੀ ਪਾਰਟੀ (AAP Party) ਵਿੱਚ ਸ਼ਾਮਲ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਕੱਲ੍ਹ ਹੀ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵੀ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ ਸੀ। ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਪੰਜਾਬ ਚੋਣਾਂ ਨੂੰ ਲੈ ਕੇ ਕਾਂਗਰਸ ਨੂੰ ਘੇਰਦੇ ਰਹੇ ਹਨ।
ਕੇਜਰੀਵਾਲ ਨੇ ਹਾਲ ਹੀ ‘ਚ ਕਾਂਗਰਸ ‘ਤੇ ਨਿਸ਼ਾਨ ਵਿੰਨ੍ਹਦੇ ਹੋਏ ਕਿਹਾ ਸੀ ਕਿ ਕਾਂਗਰਸ ਨੇ 5 ਸਾਲ ‘ਚ ਪੰਜਾਬ ਦਾ ਮਾਹੌਲ ਖਰਾਬ ਕਰ ਦਿੱਤਾ ਹੈ। ਅਸੀਂ ਜਨਤਾ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ AAP ਦੀ ਸਰਕਾਰ ਸ਼ਾਂਤੀ ਤੇ ਭਾਈਚਾਰਾ ਕਾਇਮ ਕਰੇਗੀ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਵਿਧਾਨ ਸਭਾ ਦੀ 117 ਸੀਟਾਂ ਹਨ। 2017 ਦੇ ਵਿਧਾਨ ਸਭਾ ਚੋਣ ‘ਚ ਕਾਂਗਰਸ ਦੀ ਸਰਕਾਰ ਬਣੀ ਸੀ।
ਕਾਂਗਰਸ ਨੂੰ ਮਿਲਿਆ ਵੱਡਾ ਝਟਕਾ, 3 ਹੋਰ ਕੌਂਸਲਰ AAP ‘ਚ ਸ਼ਾਮਲ
