ਪੰਜਾਬ ਵਿਧਾਨ ਸਭਾ ਚੋਣਾਂ ਲਈ ਲੁਧਿਆਣਾ ਜ਼ਿਲ੍ਹੇ ‘ਚ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਆਪਣੀ ਵੋਟ ਪਾਈ। ਉਨ੍ਹਾਂ ਨੇ ਸਰਕਾਰੀ ਕਾਲਜ ਫਾਰ ਵੁਮੈਨ ‘ਚ ਆਪਣੀ ਵੋਟ ਪਾਈ।
ਉਨ੍ਹਾਂ ਨੇ ਲੁਧਿਆਣਾ ਦੀ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ‘ਤੇ ਆ ਕੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਅਤੇ ਸ਼ਾਂਤਮਈ ਢੰਗ ਨਾਲ ਵੋਟਾਂ ਪਾਉਣ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਹੈ ਕਿ ਇਸ ਦੌਰਾਨ ਕੋਵਿਡ-19 ਗਾਈਡਲਾਈਨਜ਼ ਨੂੰ ਜ਼ਰੂਰ ਧਿਆਨ ‘ਚ ਰੱਖਿਆ ਜਾਵੇ ਅਤੇ ਸੋਸ਼ਲ ਡਿਸਟੈਂਸ ਰੱਖ ਕੇ ਮਾਸਕ ਜ਼ਰੂਰ ਪਾਏ ਜਾਣ।