ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਇੱਕ ਫੈਕਟਰੀ ਵਿੱਚ ਧਮਾਕਾ ਹੋਇਆ ਹੈ। ਧਮਾਕੇ ਵਿੱਚ ਅੱਧੀ ਦਰਜਨ ਤੋਂ ਵੱਧ ਮੌਤਾਂ ਤੇ ਕਈਆਂ ਦੇ ਝੁਲਸ ਜਾਣ ਦੀ ਖ਼ਬਰ ਹੈ। ਧਮਾਕੇ ਤੋਂ ਬਾਅਦ ਰਾਹਤ ਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਧਮਾਕੇ ਤੋਂ ਬਾਅਦ 6 ਔਰਤਾਂ ਜ਼ਿੰਦਾ ਸੜ ਗਈਆਂ ਹਨ। ਹਾਦਸੇ ਤੋਂ ਬਾਅਦ ਦੀਆਂ ਵੀਡੀਓਜ਼ ਰੌਂਗਟੇ ਖੜ੍ਹੇ ਕਰ ਦੇਣ ਵਾਲੀਆਂ ਹਨ। ਝਪਲਸਣ ਵਾਲਿਆਂ ਵਿੱਚ ਵੀ ਜ਼ਿਆਦਾਤਰ ਔਰਤਾਂ ਹਨ। ਹੁਣ ਤੱਕ 6 ਦੀ ਮੌਤ ਦੀ ਪੁਸ਼ਟੀ ਹੋਈ ਹੈ।
ਪੁਲਿਸ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ’ਚ ਛੇ ਲੋਕਾਂ ਦੀ ਮੌਤ ਹੋਈ ਹੈ। ਇਹ ਫੈਕਟਰੀ ਊਨਾ ਦੇ ਬਾਥੂ ਉਦਯੋਗਿਕ ਖੇਤਰ ਵਿੱਚ ਸਥਿਤ ਹੈ। 12 ਤੋਂ ਵੱਧ ਲੋਕ ਝੁਲਸ ਗਏ ਤੇ ਉਹ ਊਨਾ ਦੇ ਹਸਪਤਾਲ ਵਿੱਚ ਇਲਾਜ ਅਧੀਨ ਹਨ। ਫਾਇਰ ਵਿਭਾਗ ਦੇ ਕਰਮਚਾਰੀ ਤੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।
ਪੁਲਿਸ ਨੇ ਅੱਗੇ ਦੱਸਿਆ ਕਿ ਟਾਹਲੀਵਾਲ ਦੀ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਛੇ ਮਜ਼ਦੂਰ ਜ਼ਿੰਦਾ ਸੜ ਗਏ ਹਨ। ਇਸ ਦੇ ਨਾਲ ਹੀ 10 ਤੋਂ ਵੱਧ ਮਜ਼ਦੂਰ ਝੁਲਸ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਖੇਤਰੀ ਹਸਪਤਾਲ ਊਨਾ ਭੇਜਿਆ ਗਿਆ ਹੈ। ਪੁਲਿਸ ਵੱਲੋਂ ਮੌਕੇ ਦੀ ਜਾਂਚ ਕੀਤੀ ਜਾ ਰਹੀ ਹੈ।