ਯੂਕਰੇਨ ‘ਤੇ ਰੂਸ ਦੇ ਕਦਮ ਕਾਰਨ ਜੰਗ ਦਾ ਖ਼ਤਰਾ ਵਧ ਗਿਆ ਹੈ। ਇਸ ਸਬੰਧੀ ਭਾਰਤ ਨੇ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਬਚਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅੱਜ ਸਵੇਰੇ 7:30 ਵਜੇ ਦਿੱਲੀ ਹਵਾਈ ਅੱਡੇ ਤੋਂ ਏਅਰ ਇੰਡੀਆ ਦੀ ਵਿਸ਼ੇਸ਼ ਉਡਾਣ ਯੂਕਰੇਨ ਦੀ ਰਾਜਧਾਨੀ ਕੀਵ ਲਈ ਰਵਾਨਾ ਹੋਈ ਹੈ।
ਏਅਰ ਇੰਡੀਆ ਦਾ ਇਹ ਜਹਾਜ਼ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਅੱਜ ਰਾਤ ਵਤਨ ਪਰਤੇਗਾ। ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ, ਏਅਰ ਇੰਡੀਆ ਤੋਂ ਇਲਾਵਾ ਹੋਰ ਦੇਸ਼ਾਂ ਤੋਂ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਉਡਾਣਾਂ ਨਿਰਧਾਰਤ ਕੀਤੀਆਂ ਗਈਆਂ ਹਨ।
ਦੱਸ ਦੇਈਏ ਕਿ ਯੂਕਰੇਨ ਵਿੱਚ ਭਾਰਤੀ ਦੂਤਘਰ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਯੂਕਰੇਨ ਵਿੱਚ ਰਹਿਣ ਵਾਲੇ ਸਾਰੇ ਭਾਰਤੀ ਵਿਦਿਆਰਥੀਆਂ ਅਤੇ ਜਿਹੜੇ ਭਾਰਤੀ ਨਾਗਰਿਕਾਂ ਨੂੰ ਉੱਥੇ ਰਹਿਣ ਦੀ ਲੋੜ ਨਹੀਂ ਹੈ, ਨੂੰ ਅਸਥਾਈ ਤੌਰ ‘ਤੇ ਪੂਰਬੀ ਯੂਰਪੀਅਨ ਦੇਸ਼ ਛੱਡਣ ਦੀ ਸਲਾਹ ਦਿੱਤੀ ਸੀ। ਦੋ ਦਿਨ ਪਹਿਲਾਂ, ਭਾਰਤੀ ਦੂਤਾਵਾਸ ਨੇ ਐਲਾਨ ਕੀਤਾ ਸੀ ਕਿ ਏਅਰ ਇੰਡੀਆ 22, 24 ਤੇ 26 ਫਰਵਰੀ ਨੂੰ ਕੀਵ ਤੇ ਦਿੱਲੀ ਵਿਚਕਾਰ ਤਿੰਨ ਉਡਾਣਾਂ ਚਲਾਏਗੀ।