ਯੂਕ੍ਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਪੰਜਾਬ ਦੇ ਲੋਕਾਂ ਦੀ ਉਥੇ ਫਸੇ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਦੇ ਚਲਦਿਆਂ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਕ੍ਰੇਨ ’ਚ ਫਸੇ ਜਲੰਧਰ ਦੇ ਵਿਦਿਆਰਥੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਜਾਣਕਾਰੀ ਹਾਸਲ ਕਰਨ ਲਈ ਇਕ ਹੈਲਪਲਾਈਨ ਨੰਬਰ 0181-2224417 ਜਾਰੀ ਕੀਤਾ ਗਿਆ ਹੈ। ਜਿਸ ਦੇ ਜ਼ਰੀਏ ਉਥੇ ਫਸੇ ਜ਼ਿਲ੍ਹੇ ਦੇ ਲੋਕਾਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਸਕੇ ਅਤੇ ਮੰਗੇ ਜਾਣ ’ਤੇ ਰਾਜ ਸਰਕਾਰ ਰਾਹੀਂ ਸਬੰਧਤ ਅਥਾਰਟੀ ਨੂੰ ਤੁਰੰਤ ਮੁਹੱਈਆ ਕਰਵਾਈ ਜਾ ਸਕੇ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਹਾ ਹੈ ਕਿ ਜਿਹੜੇ ਲੋਕਾਂ ਦੇ ਪਰਿਵਾਰ ਅਤੇ ਮੈਂਬਰ ਯੂਕ੍ਰੇਨ ’ਚ ਫਸੇ ਹੋਏ ਹਨ, ਉਹ ਇਸ ਹੈਲਪਲਾਈਨ ਦਾ ਇਸਤੇਮਾਲ ਕਰਨ ਅਤੇ ਆਪਣੀ ਜਾਣਕਾਰੀ ਸਾਂਝੀ ਕਰਨ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਸੂਚਨਾ ਜਦੋਂ ਵੀ ਮੰਗੀ ਜਾਵੇਗੀ, ਸਬੰਧਤ ਅਥਾਰਿਟੀ ਨਾਲ ਸਾਂਝੀ ਕਰਨ ਲਈ ਤਿਆਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਅਧਿਕਾਰਤ ਸੰਚਾਰ ਤੋਂ ਪਹਿਲਾਂ ਸਰਗਰਮ ਉਪਰਾਲੇ ਵਜੋਂ ਇਹ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਤਾਂ ਜੋ ਮੰਗੇ ਜਾਣ ’ਤੇ ਸੂਬਾ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨਾਲ ਸਾਂਝੀ ਕੀਤੀ ਜਾ ਸਕੇ।
Ukrain ‘ਚ ਫਸੇ ਪੰਜਾਬੀਆਂ ਲਈ ਜਲੰਧਰ ਪ੍ਰਸਾਸ਼ਨ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
