ਯੂਕਰੇਨ ਤੇ ਰੂਸ ਵਿਚਾਲੇ ਯੁੱਧ ਸ਼ੁਰੂ ਹੋ ਗਿਆ ਹੈ ਤੇ ਅੱਜ ਹਮਲੇ ਦਾ ਦੂਜਾ ਦਿਨ ਹੈ। ਬਹੁਤ ਸਾਰੇ ਪੰਜਾਬੀ ਵਿਦਿਆਰਥੀ ਅਜੇ ਵੀ ਯੂਕਰੇਨ ਵਿਚ ਫਸੇ ਹੋਏ ਹਨ। ਭਾਰਤ ਵੱਲੋਂ ਵਿਦਿਆਰਥੀਆਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।

ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੀ ਲੜਕੀ ਦਿਵਿਆ ਅਜੇ ਵੀ ਯੂਕਰੇਨ ਵਿਚ ਫਸੀ ਹੋਈ ਹੈ। ਦਿਵਿਆ ਦੇ ਪਰਿਵਾਰਕ ਮੈਂਬਰਾਂ ਨੇ ਸਾਂਸਦ ਸੰਨੀ ਦਿਓਲ ਨੂੰ ਚਿੱਠੀ ਲਿਖ ਕੇ ਮਦਦ ਦੀ ਗੁਹਾਰ ਲਗਾਈ ਹੈ। ਦੱਸ ਦੇਈਏ ਕਿ ਧੂਰੀ ਤੋਂ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਵੀ ਪੰਜਾਬੀਆਂ ਦੀ ਮਦਦ ਲਈ ਵ੍ਹਟਸਐਪ ਨੰਬਰ ਜਾਰੀ ਕੀਤਾ ਗਿਆ ਹੈ। ਮਾਨ ਨੇ ਯੂਕਰੇਨ ‘ਚ ਫਸੇ ਪੰਜਾਬੀਆਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਡੇ ਨਾਲ ਵ੍ਹਟਸਐਪ ਨੰਬਰ 98778-47778 ‘ਤੇ ਸੰਪਰਕ ਕਰਨ। ਅਸੀਂ ਤੁਹਾਡੀ ਹਰ ਸੰਭਵ ਮਦਦ ਕਰਾਂਗੇ।