ਯੂਕਰੇਨ ਵਿੱਚ ਰੂਸ ਵੱਲੋਂ ਕੀਤੇ ਜਾ ਰਹੇ ਹਮਲਿਆਂ ਕਾਰਨ ਦਹਿਸ਼ਤ ਦਾ ਮਾਹੌਲ ਹੈ। ਕਈ ਬੇਕਸੂਰ ਲੋਕ ਮਾਰੇ ਗਏ ਹਨ। ਇਸ ਦੌਰਾਨ ਕਈ ਭਾਰਤੀ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ। ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਉੱਥੇ ਫਸੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਣ ਦੀ ਅਪੀਲ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਯੂਕਰੇਨ ਵਿੱਚ ਸਥਿਤੀ ਬਹੁਤ ਗੰਭੀਰ ਹੈ। ਬੰਕਰ ‘ਚ ਛੁਪੀਆਂ ਭਾਰਤੀ ਵਿਦਿਆਰਥਣਾਂ ਦੀ ਵੀਡੀਓ ਸ਼ੇਅਰ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੂੰ ਤੁਰੰਤ ਵਿਦਿਆਰਥੀਆਂ ਨੂੰ ਉਥੋਂ ਰੈਸਕਿਊ ਕਰਨਾ ਚਾਹੀਦਾ ਹੈ।
Visuals of Indian students in bunkers are disturbing. Many are stuck in eastern Ukraine which is under heavy attack.
— Rahul Gandhi (@RahulGandhi) February 26, 2022
My thoughts are with their worried family members. Again, I appeal to GOI to execute urgent evacuation. pic.twitter.com/alem9nYNgr
ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਸੰਕਟਗ੍ਰਸਤ ਯੂਕਰੇਨ ਵਿੱਚ ਫਸੀਆਂ ਭਾਰਤੀ ਵਿਦਿਆਰਥਣਾਂ ਦਾ ਇੱਕ ਵੀਡੀਓ ਸਾਂਝਾ ਕਰਕੇ ਸਰਕਾਰ ਨੂੰ ਵਿਦਿਆਰਥੀਆਂ ਨੂੰ ਤੁਰੰਤ ਉਥੋਂ ਕੱਢਣ ਦੀ ਅਪੀਲ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਵਿਦਿਆਰਥੀਆਂ ਦੇ ਚਿੰਤਤ ਪਰਿਵਾਰਾਂ ਦੇ ਨਾਲ ਖੜ੍ਹਾ ਹਾਂ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਤੁਰੰਤ ਬਾਹਰ ਕੱਢਣ ਦਾ ਪ੍ਰਬੰਧ ਕੀਤਾ ਜਾਵੇ। ਰਾਹੁਲ ਗਾਂਧੀ ਵੱਲੋਂ ਸ਼ੇਅਰ ਕੀਤੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੰਕਰ ਦੇ ਅੰਦਰ ਕੁਝ ਵਿਦਿਆਰਥੀ ਲੁਕੇ ਹੋਏ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਭਾਰਤੀ ਅਧਿਕਾਰੀਆਂ ਵੱਲੋਂ ਕੋਈ ਮਦਦ ਨਹੀਂ ਕੀਤੀ ਜਾ ਰਹੀ।