ਮੁੱਖ ਮੰਤਰੀ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਗੰਨੇ ਲਈ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐਸ. ਏ. ਪੀ ਨੂੰ ਮਨਜ਼ੂਰੀ ਦਿੱਤੀ ਸੀ। ਪਰ ਇਸ ਪਿੱਛੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਜਿਸ ਕਰਕੇ ਇਹ ਫੈਸਲਾ ਲਾਗੂ ਨਹੀਂ ਕੀਤਾ ਜਾ ਸਕਦਾ।
ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਮੇਰੀ ਸਰਕਾਰ ਨੇ ਸਾਡੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਗੰਨੇ ਦਾ SAP ਵਧਾ ਕੇ 360 ਰੁਪਏ ਪ੍ਰਤੀ ਕੁਅੰਟਿਲ ਕਰਾਂਗੇ। ਪਰ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਸਰਕਾਰ ਚ ਅਚਾਨਕ ਕੀਤੀਆਂ ਗਈਆਂ ਤਬਦੀਲੀਆਂ ਤੋਂ ਬਾਅਦ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਇਸ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਮੈਂ ਆਪਣੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਐਨ.ਡੀ.ਏ. ਦੀ ਸਰਕਾਰ ਬਣਦੀਆਂ ਹੀ ਇਹ ਫੈਸਲਾ ਲਾਗੂ ਕੀਤਾ ਜਾਵੇਗਾ।