ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਹੋਰ ਵੱਡਾ ਫੈਸਲਾ, ਲੀਡਰਾਂ ਨੂੰ ਝਟਕਾ
ਜਨਤਾ ਦੇ ਪੈਸੇ ਦੀ ਸਹੀ ਵਰਤੋਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਕੀਤਾ ਹੈ। ਇਸ ਲਈ ਭਗਵੰਤ ਮਾਨ ਨੇ ਸਖਤ ਹਦਾਇਤਾਂ ਦਿੱਤੀਆਂ ਹਨ।
ਇਸ ਦੇ ਨਾਲ ਹੀ ਵਿਧਾਇਕਾਂ ਦੀ ਪੈਨਸ਼ਨ ਫਾਰਮੂਲੇ ‘ਚ ਬਦਲਾਅ ਹੋਵੇਗਾ। ਵਿਧਾਇਕਾਂ ਨੂੰ ਹੁਣ ਸਿਰਫ ਇੱਕ ਵਾਰੀ ਪੈਨਸ਼ਨ ਮਿਲੇਗੀ। ਹੁਣ ਤੱਕ ਜਿੰਨੀ ਵਾਰ ਵਿਧਾਇਕ ਬਣਦੇ ਸੀ, ਉਨ੍ਹਾਂ ਲਈ ਓਨੀ ਵਾਰ ਹੀ ਪੈਨਸ਼ਨ ਦੀ ਰਕਮ ਜੋੜੀ ਜਾਂਦੀ ਸੀ।