
ਮੌਸਮ ਵਿਭਾਗ ਨੇ ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਅੱਜ ਅਤੇ ਕੱਲ੍ਹ ਦੋ ਦਿਨਾਂ ਤਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਕੇ ਬਾਰਿਸ਼ ਦੌਰਾਨ ਸਾਵਧਾਨੀ ਵਰਤਣ ਲਈ ਕਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੇ ਜ਼ੀਰਕਪੁਰ ‘ਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਸ਼ੁਰੂ ਹੋ ਗਈ ਹੈ। ਅਜਿਹੇ ‘ਚ ਸਵੇਰ ਤੋਂ ਹੀ ਗਰਮੀ ਅਤੇ ਹੁੰਮਸ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲੀ ਹੈ। ਕਾਫੀ ਦਿਨਾਂ ਤੋਂ ਲੋਕ ਗਰਮੀ ਤੋਂ ਪਰੇਸ਼ਾਨ ਚਲ ਰਹੇ ਸਨ। ਪਰ ਕਾਫੀ ਹੱਦ ਤਕ ਲੋਕਾਂ ਨੂੰ ਇਸ ਤੋਂ ਰਾਹਤ ਮਿਲੀ ਹੈ।