ਲਾਈਵ ਪੰਜਾਬੀ ਟੀਵੀ ਬਿਊਰੋ, ਹੁਸ਼ਿਆਰਪੁਰ: ਦਸੂਹਾ ਰੋਡ ‘ਤੇ ਅੱਜ ਸਕੂਲੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਬੱਚਿਆਂ ਨਾਲ ਭਰੀ ਬੱਸ ਦਾ ਭਿਆਨਕ ਐਕਸੀਡੈਂਟ ਹੋ ਗਿਆ। ਬੱਸ ਵਿਚ ਕੁੱਲ 40 ਛੋਟੇ-ਛੋਟੇ ਬੱਚੇ ਸਵਾਰ ਸਨ। ਹਾਦਸੇ ਵਿਚ ਇਕ ਬੱਚੇ ਦੀ ਮੌਤ ਹੋਣ ਦੀ ਖਬਰ ਹੈ ਤੇ 3 ਦੀ ਹਾਲਤ ਗੰਭੀਰ ਹੈ।
ਮਿਲੀ ਜਾਣਕਾਰੀ ਅਨੁਸਾਰ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਰਿਲਾਇੰਸ ਪੈਟਰੋਲ ਪੰਪ ਦਸੂਹਾ ਨਜ਼ਦੀਕ ਸ਼ੁੱਕਰਵਾਰ ਨੂੰ ਇਕ ਸਕੂਲੀ ਬੱਸ ਨੂੰ ਟਰੱਕ ਨੇ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਕਈ ਬੱਚਿਆਂ ਨੂੰ ਸੱਟਾਂ ਲੱਗ ਗਈਆਂ। ਜਾਣਕਾਰੀ ਮੁਤਾਬਕ ਇਹ ਹਾਦਸਾ ਸਵੇਰੇ ਕਰੀਬ 7.30 ਵਜੇ ਵਾਪਰਿਆ। ਇਕ ਨਿੱਜੀ ਸਕੂਲ ਦੀ ਬੱਸ ਟਾਂਡਾ ਤੋਂ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ।ਇਸ ਦੌਰਾਨ ਜਦੋਂ ਬੱਸ ਰਿਲਾਇੰਸ ਪੈਟਰੋਲ ਪੰਪ ਨੇੜੇ ਪੁੱਜੀ ਤਾਂ ਪਿੱਛਿਓਂ ਜਲੰਧਰ ਸਾਈਡ ਤੋਂ ਆ ਰਹੇ ਇਕ ਟਰੱਕ ਨੇ ਇਸ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਬੱਸ ‘ਚ ਸਵਾਰ ਕਈ ਬੱਚੇ ਜ਼ਖਮੀ ਹੋ ਗਏ ਅਤੇ ਚੀਕ-ਚਿਹਾੜਾ ਪੈ ਗਿਆ। ਜ਼ਖਮੀ ਬੱਚਿਆਂ ਨੂੰ ਤੁਰੰਤ ਹਸਪਤਾਲ ਇਲਾਜ ਲਈ ਪਹੁੰਚਾਇਆ ਗਿਆ। ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਬੱਸ ‘ਚ 12-14 ਦੇ ਕਰੀਬ ਬੱਚੇ, ਇਕ ਡਰਾਈਵਰ ਅਤੇ ਕੰਡਕਟਰ ਸਵਾਰ ਸਨ। ਫਿਲਹਾਲ ਇਸ ਘਟਨਾ ਤੋਂ ਬਾਅਦ ਸਕੂਲੀ ਬੱਚਿਆਂ ਦੇ ਮਾਪਿਆਂ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫਿਲਹਾਲ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।
Accident : ਦਸੂਹਾ ਰੋਡ ‘ਤੇ ਬੱਚਿਆਂ ਨਾਲ ਭਰੀ ਸਕੂਲ ਬੱਸ ਦਾ ਹੋਇਆ ਐਕਸੀਡੈਂਟ, 1 ਦੀ ਮੌਤ, 3 ਗੰਭੀਰ
