Latest ਅਪਰਾਧ ਸਿਹਤ ਖੇਤੀਬਾੜੀ ਪੰਜਾਬ

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਗੋਟ ਪੌਕਸ ਦਵਾਈ ਦੀਆਂ 66,666 ਡੋਜ਼ ਮੰਗਵਾਈਆਂ, ਪਸ਼ੂ ਪਾਲਣ ਮੰਤਰੀ ਨੇ ਕਿਹਾ…

ਲਾਈਵ ਪੰਜਾਬੀ ਟੀਵੀ ਬਿਊਰੋ: ਲਾਗ ਦੀ ਬਿਮਾਰੀ ਲੰਪੀ ਸਕਿੱਨ ਤੋਂ ਪਸ਼ੂਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੇ ਗੋਟ ਪੌਕਸ ਦਵਾਈ ਦੀਆਂ 66,666 ਡੋਜ਼ ਮੰਗਵਾਈਆਂ ਹਨ, ਜੋ ਸੂਬੇ ਦੇ ਸਿਹਤਮੰਦ ਪਸ਼ੂਆਂ ਨੂੰ ਮੁਫ਼ਤ ਲਾਈ ਜਾਵੇਗੀ ਤਾਂ ਜੋ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।
ਇਹ ਜਾਣਕਾਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਖੇਮਕਰਨ ਦੇ ਪਿੰਡ ਮਾਣਕਪੁਰਾ, ਗਿੱਲ ਡੇਅਰੀ ਫਾਰਮ ਮਾੜੀ ਬੋਹੜ ਵਾਲੀ, ਪਿੰਡ ਮਦਰ ਅਤੇ ਗਿੱਲ ਡੇਅਰੀ ਫਾਰਮ ਮਦਰ, ਪਿੰਡ ਭੰਡਾਲ ਅਤੇ ਸੰਧੂ ਡੇਅਰੀ ਫਾਰਮ ਬਹਿੜਵਾਲ ਦਾ ਤੂਫਾਨੀ ਦੌਰਾ ਕਰਨ ਮੌਕੇ ਦਿੱਤੀ।ਪੰਜਾਬ ਦੇ ਦੌਰੇ ਦੇ ਲਗਾਤਾਰ ਤੀਜੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੈਦਰਾਬਾਦ ਤੋਂ ਉਚੇਚੇ ਤੌਰ ‘ਤੇ ਮੰਗਵਾਈ ਗਈ ਇਹ ਦਵਾਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਭੇਜੀ ਜਾ ਚੁੱਕੀ ਹੈ ਅਤੇ ਡਾਕਟਰਾਂ ਨੇ ਦਵਾਈ ਨੂੰ ਸਿਹਤਮੰਦ ਪਸ਼ੂਆਂ ਨੂੰ ਲਾਉਣਾ ਸ਼ੁਰੂ ਕਰ ਦਿੱਤਾ ਹੈ।
ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲਿਅ੍ਹਾਂ ਨੂੰ 76 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਿਆਂ ਵਿਚ ਤਾਇਨਾਤ ਅਮਲੇ ਦੇ ਨਾਲ-ਨਾਲ ਮੁੱਖ ਦਫ਼ਤਰ ਤੋਂ ਵੀ ਵੈਟਰਨਰੀ ਅਧਿਕਾਰੀ ਜ਼ਿਲ੍ਹਿਆਂ ਵਿੱਚ ਭੇਜੇ ਗਏ ਹਨ।

Leave a Comment

Your email address will not be published.

You may also like

Skip to toolbar