ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ‘ਤੇ ਸਾਰਿਆਂ ਨੂੰ ਵਧਾਈ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਇੱਕ ਵੀਡੀਓ ਵੀ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਪ੍ਰਾਪਤੀ ਲਈ ਸਾਡੇ ਪੂਰਵਜਾਂ ਦੇ ਯੋਗਦਾਨ ਅਤੇ ਕੁਰਬਾਨੀ ਨੂੰ ਸਲਾਮ ਕਰਦੇ ਹੋਏ ਮੈਂ ਕਾਮਨਾ ਕਰਦਾ ਹਾਂ ਕਿ ਸਾਰਿਆਂ ਨੂੰ ਆਜ਼ਾਦੀ ਦਾ ਨਿੱਘ ਮਾਣਨ ਦਾ ਬਰਾਬਰ ਮੌਕਾ ਮਿਲੇ। ਤੁਹਾਡੀ ਆਪਣੀ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਕਤਾਰ ਵਿੱਚ ਸਭ ਤੋਂ ਆਖਰੀ ਵਿਅਕਤੀ ਨੂੰ ਵੀ ਉਹੀ ਸਹੂਲਤਾਂ ਅਤੇ ਮੌਕੇ ਮਿਲਣ ਜਿਵੇਂ ਕਿ ਅੱਗੇ। ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀਆਂ ਮੁਬਾਰਕਾਂ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ‘ਤੇ ਸਾਰਿਆਂ ਨੂੰ ਦਿੱਤੀ ਵਧਾਈ
