Latest ਅਪਰਾਧ ਦੇਸ਼

ਦਰਦਨਾਕ ਹਾਦਸਾ: ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਟਰਾਲੇ ਨੇ ਦਰੜਿਆ, 5 ਦੀ ਮੌਤ

ਲਾਈਵ ਪੰਜਾਬੀ ਟੀਵੀ ਬਿਊਰੋ: ਰਾਜਸਥਾਨ ਦੇ ਜੋਧਪੁਰ ਡਿਵੀਜ਼ਨ ਦੇ ਪਾਲੀ ਜ਼ਿਲ੍ਹੇ ਵਿਚ ਐਤਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ 5 ਸ਼ਰਧਾਲੂਆਂ ਦੀ ਦਰਦਨਾਕ ਮੌਤ ਹੋ ਗਈ । ਇਹ ਸ਼ਰਧਾਲੂ ਪੈਦਲ ਰਾਮਦੇਵਰਾ ਜਾ ਰਹੇ ਸਨ । ਇਸ ਦੌਰਾਨ ਸੜਕ ‘ਤੇ ਤੇਜ਼ ਰਫਤਾਰ ਨਾਲ ਜਾ ਰਹੇ ਇੱਕ ਟਰਾਲੇ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ । ਇਸ ਕਾਰਨ ਤਿੰਨ ਸ਼ਰਧਾਲੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਅੱਧੀ ਦਰਜਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ । ਦੋ ਸ਼ਰਧਾਲੂਆਂ ਨੇ ਬਾਅਦ ਵਿੱਚ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ । ਹਾਦਸੇ ਤੋਂ ਬਾਅਦ ਪੈਦਲ ਜਾ ਰਹੇ ਸ਼ਰਧਾਲੂਆਂ ਵਿੱਚ ਦਹਿਸ਼ਤ ਫੈਲ ਗਈ।
ਪੁਲਿਸ ਮੁਤਾਬਕ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਪਾਲੀ ਜ਼ਿਲ੍ਹੇ ਦੇ ਰੋਹਟ ਥਾਣਾ ਖੇਤਰ ਵਿੱਚ ਅੱਧੀ ਰਾਤ ਕਰੀਬ 1 ਵਜੇ ਵਾਪਰੀ । ਇਸ ਰਸਤੇ ‘ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਪੈਦਲ ਰਾਮਦੇਵਰਾ ਨੂੰ ਜਾ ਰਹੇ ਸਨ। ਇਸੇ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਟਰਾਲੇ ਨੇ ਰੋਹਟ ਥਾਣਾ ਖੇਤਰ ਦੇ ਅਰਟਿਆ ਬੋਰਡ ਦੇ ਨੇੜੇ ਆਪਣੀ ਲਪੇਟ ਵਿੱਚ ਲੈ ਲਿਆ । ਟਰਾਲੇ ਨੇ 10 ਸ਼ਰਧਾਲੂਆਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ । ਇਸ ਨਾਲ ਤਿੰਨ ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 6 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਰੋਹਤਕ ਥਾਣਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ । ਉੱਥੇ ਹੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਸ਼ਰਧਾਲੂਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਜੋਧਪੁਰ ਰੈਫਰ ਕਰ ਦਿੱਤਾ ਗਿਆ। ਬਾਅਦ ਵਿੱਚ ਦਿਹਾਤੀ ਦੇ ਉਪ ਪੁਲਿਸ ਕਪਤਾਨ ਮੰਗਲੇਸ਼ ਚੁੰਡਾਵਤ ਸਮੇਤ ਹੋਰ ਉੱਚ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ । ਰਾਤ ਨੂੰ ਹੀ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ। ਸੋਮਵਾਰ ਨੂੰ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

Leave a Comment

Your email address will not be published.

You may also like

Skip to toolbar