Latest ਅਪਰਾਧ ਦੇਸ਼ ਵਪਾਰ

ਮੁਕੇਸ਼ ਅੰਬਾਨੀ ਨੂੰ ਫਿਰ ਮਿਲੀ ਧਮਕੀ, ਕਿਹਾ- ਤਿੰਨ ਘੰਟਿਆਂ ‘ਚ ਪੂਰਾ ਪਰਿਵਾਰ ਖਤਮ ਕਰ ਦੇਵਾਂਗਾ

ਲਾਈਵ ਪੰਜਾਬੀ ਟੀਵੀ ਬਿਊਰੋ: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਮਸ਼ਹੂਰ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਪੁਲਿਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਮੁੰਬਈ ਪੁਲਿਸ ਮੁਤਾਬਕ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੇ ਡਿਸਪਲੇ ਨੰਬਰ ‘ਤੇ ਅੱਠ ਧਮਕੀ ਭਰੇ ਫ਼ੋਨ ਕਾਲ ਕੀਤੇ ਗਏ ਸਨ। ਫੋਨ ਕਰਨ ਵਾਲੇ ਨੇ ਧਮਕੀ ਦਿੱਤੀ ਕਿ ਉਸ ਦੇ ਪੂਰੇ ਪਰਿਵਾਰ ਨੂੰ ਤਿੰਨ ਘੰਟਿਆਂ ਦੇ ਅੰਦਰ ਖਤਮ ਕਰ ਦਿੱਤਾ ਜਾਵੇਗਾ।

ਡੀਬੀ ਮਾਰਗ ਥਾਣੇ ‘ਚ ਦਰਜ ਕਰਵਾਈ ਸ਼ਿਕਾਇਤ
ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੇ ਅਧਿਕਾਰੀਆਂ ਨੇ ਡੀਬੀ ਮਾਰਗ ਥਾਣੇ ‘ਚ ਸ਼ਿਕਾਇਤ ਦਰਜ ਕਰਾਉਂਦੇ ਹੋਏ ਦੱਸਿਆ ਕਿ ਅੱਜ ਮੁਕੇਸ਼ ਅੰਬਾਨੀ ਨੂੰ ਧਮਕੀ ਦੇਣ ਵਾਲੀਆਂ ਕੁੱਲ ਅੱਠ ਕਾਲਾਂ ਆਈਆਂ ਹਨ। ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਸਾਨੂੰ ਹਸਪਤਾਲ ਤੋਂ ਸ਼ਿਕਾਇਤ ਮਿਲੀ ਹੈ ਅਤੇ ਅਸੀਂ ਇਸ ਦੀ ਜਾਂਚ ਸ਼ੁਰੂ ਕਰ ਰਹੇ ਹਾਂ।

ਸਾਲ 2021 ਵਿੱਚ ਵੀ ਮਿਲੀਆਂ ਸਨ ਧਮਕੀਆਂ
ਇਸ ਤੋਂ ਪਹਿਲਾਂ 2021 ‘ਚ ਮੁੰਬਈ ‘ਚ ਮੁਕੇਸ਼ ਅੰਬਾਨੀ ਦੇ ਘਰ ਐਂਟੀਲੀਆ ਦੇ ਬਾਹਰ 20 ਜਿਲੇਟਿਨ ਸਟਿਕਸ ਵਾਲੀ ਕਾਰ ਮਿਲੀ ਸੀ। ਇਸ ਗੱਡੀ ਵਿੱਚ ਇੱਕ ਨੋਟ ਵੀ ਮਿਲਿਆ ਹੈ ਜਿਸ ਵਿੱਚ ਮੁਕੇਸ਼ ਅਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਐਂਟੀਲੀਆ ਨੇੜੇ ਮਿਲੀ SUV ਦੇ ਅੰਦਰ ਕੁਝ ਨੰਬਰ ਪਲੇਟਾਂ ਵੀ ਮਿਲੀਆਂ ਹਨ ਅਤੇ ਇਹ ਨੰਬਰ ਪਲੇਟਾਂ ਅੰਬਾਨੀ ਦੀ ਸੁਰੱਖਿਆ ਵਾਲੀਆਂ ਗੱਡੀਆਂ ਦੀਆਂ ਨੰਬਰ ਪਲੇਟਾਂ ਨਾਲ ਮੇਲ ਖਾਂਦੀਆਂ ਹਨ।

Leave a Comment

Your email address will not be published.

You may also like

Skip to toolbar