class="post-template-default single single-post postid-13189 single-format-standard wpb-js-composer js-comp-ver-6.11.0 vc_responsive">

Latest ਅਪਰਾਧ ਦੇਸ਼ ਪੰਜਾਬ ਰਾਜਨੀਤਿਕ

ਚਰਚ ‘ਚ ਬੇਅਦਬੀ ਮਾਮਲਾ : ਮੁੱਖ ਮੰਤਰੀ ਨੇ ਅਗਜ਼ਨੀ ਦੀ ਘਟਨਾ ਦੀ ਜਾਂਚ ਦੇ ਦਿੱਤੇ ਹੁਕਮ

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ਵਿਖੇ ਇਕ ਚਰਚ ਵਿੱਚ ਹੋਈ ਬੇਅਦਬੀ ਅਤੇ ਅੱਗ ਲਾਉਣ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਡੀਜੀਪੀ ਨੂੰ ਇਸ ਨਾ-ਮੁਆਫੀਯੋਗ ਘਟਨਾ ਦੀ ਤਹਿ ਤੱਕ ਜਾ ਕੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਸੂਬੇ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਦਾ ਹੱਥ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦਾ ਮਕਸਦ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨਾ ਅਤੇ ਪੰਜਾਬ ਦੀ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਲੀਹੋਂ ਲਾਹੁਣਾ ਸੀ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ।

Leave a Comment

Your email address will not be published.

You may also like