ਲਾਈਵ ਪੰਜਾਬੀ ਟੀਵੀ ਬਿਊਰੋ, ਨਵੀਂ ਦਿੱਲੀ: ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸੁਰੇਸ਼ ਰੈਨਾ ਨੇ ਖੁਦ ਸੋਸ਼ਲ ਮੀਡੀਆ ‘ਤੇ ਆਪਣੀ ਇਕ ਪੋਸਟ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਦੱਸ ਦੇਈਏ ਕਿ ਸੁਰੇਸ਼ ਰੈਨਾ ਨੇ 15 ਅਗਸਤ 2020 ਨੂੰ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ। ਪਰ ਉਹ ਉੱਤਰ ਪ੍ਰਦੇਸ਼ ਲਈ ਘਰੇਲੂ ਕ੍ਰਿਕਟ ਖੇਡਦਾ ਰਿਹਾ। ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਵੀ ਖੇਡ ਰਿਹਾ ਹੈ ਪਰ ਹੁਣ ਉਹ ਆਈਪੀਐੱਲ ਸਮੇਤ ਕੋਈ ਵੀ ਕ੍ਰਿਕਟ ਨਹੀਂ ਖੇਡਣਗੇ।ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰਦੇ ਹੋਏ ਸੁਰੇਸ਼ ਰੈਨਾ ਨੇ ਇੱਕ ਟਵੀਟ ਵਿੱਚ ਲਿਖਿਆ, ‘ਦੇਸ਼ ਅਤੇ ਉੱਤਰ ਪ੍ਰਦੇਸ਼ ਰਾਜ ਲਈ ਕ੍ਰਿਕਟ ਖੇਡਣਾ ਮੇਰੇ ਲਈ ਮਾਣ ਵਾਲੀ ਗੱਲ ਹੈ। ਮੈਂ ਹੁਣ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰਦਾ ਹਾਂ। ਨਾਲ ਹੀ ਮੈਂ ਬੀਸੀਸੀਆਈ ਯੂਪੀ ਕ੍ਰਿਕਟ ਐਸੋਸੀਏਸ਼ਨ, ਆਈਪੀਐੱਲ ਟੀਮ ਸੀਐੱਸਕੇ ਅਤੇ ਰਾਜੀਵ ਸ਼ੁਕਲਾ ਦਾ ਧੰਨਵਾਦ। ਮੇਰਾ ਸਮਰਥਨ ਕਰਨ ਲਈ ਮੇਰੇ ਪ੍ਰਸ਼ੰਸਕਾਂ ਦਾ ਵੀ ਧੰਨਵਾਦ।
