ਪੰਜਾਬ ਡੈਸਕ: ਚੰਡੀਗੜ੍ਹ ਦੇ ਸਕੂਲਾਂ ਵਿੱਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੱਠਵੀਂ ਤੱਕ ਦੀਆਂ ਜਮਾਤਾਂ ਲਈ 21 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਦੇ ਸਕੂਲ ਪਿਛਲੀਆਂ ਹਦਾਇਤਾਂ ਅਨੁਸਾਰ ਚੱਲਣਗੇ। ਸਕੂਲ ਨੌਂ ਵਜੇ ਖੁੱਲ੍ਹੇਗਾ। ਠੰਢ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ।
