ਵੈੱਬ ਡੈਸਕ: ਨਵਜੋਤ ਸਿੰਘ ਦੀ ਰਿਹਾਈ ਨੂੰ ਲੈ ਕੇ ਸਿਆਸਤ ਲਗਾਤਾਰ ਭੱਖਦੀ ਨਜ਼ਰ ਆ ਰਹੀ ਹੈ। ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਨੇ ਪਾਰਟੀ ਦੇ ਸਾਰੇ ਨੇਤਾਵਾਂ ਨੂੰ ਨਾਲ ਲੈ ਕੇ ਜਾਣ ਦਾ ਸੰਕੇਤ ਦਿੱਤਾ ਸੀ। ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 30 ਜਨਵਰੀ ਨੂੰ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਸਟੇਡੀਅਮ ‘ਚ ਯਾਤਰਾ ਦੀ ਸਮਾਪਤੀ ਮੌਕੇ ਹੋਣ ਵਾਲੀ ਵਿਸ਼ਾਲ ਰੈਲੀ ‘ਚ ਸੱਦਾ ਦਿੱਤਾ ਗਿਆ ਹੈ। ਇਹ ਮੰਨਦੇ ਹੋਏ ਕਿ ਸਿੱਧੂ ਨੂੰ ਪਟਿਆਲਾ ਜੇਲ੍ਹ ਤੋਂ 26 ਜਨਵਰੀ ਤੋਂ ਪਹਿਲਾਂ ਹੀ ਰਿਹਾਅ ਕਰ ਦਿੱਤਾ ਜਾਵੇਗਾ, ਪਾਰਟੀ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਨੇ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਨੂੰ ਸੱਦਾ ਦਿੱਤਾ ਹੈ, ਜੋ ਪਿਛਲੇ ਸੋਮਵਾਰ ਰਾਹੁਲ ਗਾਂਧੀ ਨਾਲ ਯਾਤਰਾ ਵਿੱਚ ਸ਼ਾਮਲ ਹੋਈ ਸੀ।
ਪੰਜਾਬ ਸਰਕਾਰ ਨੇ ਕਾਂਗਰਸੀ ਉਨ੍ਹਾਂ ਦੀ ਸਮੇਂ ਤੋਂ ਪਹਿਲਾਂ ਰਿਹਾਈ ’ਤੇ ਅਜੇ ਤੱਕ ਰਸਮੀ ਮੋਹਰ ਨਹੀਂ ਲਾਈ ਜਿਸ ਕਾਰਨ ਉਨ੍ਹਾਂ ਦੇ ਜੇਲ੍ਹ ਵਿਚੋਂ ਬਾਹਰ ਆਉਣ ਦੀਆਂ ਸੰਭਾਵਨਾਵਾਂ ਘੱਟ ਦਿਸ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਤਿੰਨ ਫਰਵਰੀ ਨੂੰ ਸੱਦੀ ਹੈ। ਇਹ ਮੀਟਿੰਗ ਗਣਤੰਤਰ ਦਿਵਸ ਤੋਂ ਬਾਅਦ ਹੋਣ ਕਾਰਨ ਸਪਸ਼ਟ ਹੋ ਗਿਆ ਹੈ ਕਿ ਸਰਕਾਰ ਸਿੱਧੂ ਨੂੰ ਸਜ਼ਾ ਮਾਫ਼ੀ ਦੇਣ ਦੇ ਰੌਂਅ ’ਚ ਨਹੀਂ।
ਦੂਜੇ ਪਾਸੇ ਲੁਧਿਆਣਾ ਸਮੇਤ ਕਈ ਥਾਈਂ 26 ਜਨਵਰੀ ਨੂੰ ਨਵਜੋਤ ਸਿੰਘ ਸਿੱਧੂ Coming Soon ਬੋਰਡ ਲਾਏ ਗਏ ਹਨ। ਇਸਦੀ ਜਾਣਕਾਰੀ ਮੀਡੀਆ ਸਲਾਹਕਾਰ ਸੁਰਿੰਦਰ ਡੱਲ੍ਹਾ ਨੇ TWEET ਕਰ ਦਿੱਤੀ ਹੈ। ਸੂਤਰ ਦੱਸਦੇ ਹਨ ਕਿ ਸਿੱਧੂ ਦੇ ਸਮਰਥਕ ਗਣਤੰਤਰ ਦਿਵਸ ਮੌਕੇ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਕਾਫੀ ਉਤਸ਼ਾਹਤ ਸਨ।
ਜਲਦ ਜੇਲ੍ਹ ਤੋਂ ਬਾਹਰ ਆ ਰਿਹਾ ਨਵਜੋਤ ਸਿੰਘ ਸਿੱਧੂ !, ਲੁਧਿਆਣਾ ਸਮੇਤ ਕਈ ਥਾਈਂ ਲੱਗੇ Coming Soon ਬੋਰਡ
