ਚੋਣ ਕਮਿਸ਼ਨ ਨੇ 27 ਫਰਵਰੀ ਨੂੰ ਹੋਣ ਵਾਲੀ ਪੋਲਿੰਗ ਦੀ ਤਰੀਕ ਨੂੰ ਇੱਕ ਦਿਨ ਵਧਾ ਕੇ 26 ਫਰਵਰੀ ਕਰ ਦਿੱਤਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਮਹਾਰਾਸ਼ਟਰ ਵਿੱਚ ਜ਼ਿਮਨੀ ਚੋਣਾਂ ਦੋ ਸੀਟਾਂ-ਚਿੰਚਵਾੜ ਅਤੇ ਕਸਬਾ ਪੇਠ – ਪੁਣੇ ਜ਼ਿਲ੍ਹੇ ਵਿੱਚ ਹੋਣੀਆਂ ਹਨ। ਚੋਣ ਕਮਿਸ਼ਨ ਨੂੰ ਸੂਚਨਾ ਮਿਲੀ ਸੀ ਕਿ ਜ਼ਿਲ੍ਹੇ ਵਿੱਚ 27 ਫਰਵਰੀ ਨੂੰ 12ਵੀਂ ਅਤੇ ਗਰੈਜੂਏਸ਼ਨ ਦੀਆਂ ਪ੍ਰੀਖਿਆਵਾਂ ਹਨ। ਇਸ ਕਾਰਨ ਚੋਣ ਕਮਿਸ਼ਨ ਨੇ ਤਰੀਕਾਂ ਬਦਲਣ ਦਾ ਐਲਾਨ ਕੀਤਾ ਹੈ। ਹਾਲਾਂਕਿ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਦੀ ਤਰੀਕ ਵਿੱਚ ਕੋਈ ਬਦਲਾਅ ਨਹੀਂ ਕੀਤਾ ਅਤੇ ਇਹ 2 ਮਾਰਚ ਨੂੰ ਹੀ ਹੋਵੇਗੀ। ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਦੇ ਵਿਧਾਨ ਸਭਾ ਨਤੀਜੇ ਵੀ ਇਸੇ ਦਿਨ ਐਲਾਨੇ ਜਾਣੇ ਹਨ।
ਮਹਾਰਾਸ਼ਟਰ ‘ਚ ਚੋਣ ਕਮਿਸ਼ਨ ਨੇ ਬਦਲੀ ਵਿਧਾਨ ਸਭਾ ਉਪ ਚੋਣਾਂ ਦੀ ਤਰੀਕ, ਜਾਣੋ ਕਦੋਂ ਹੋਵੇਗੀ ਵੋਟਿੰਗ
