Latest ਅਪਰਾਧ ਪੰਜਾਬ

ਘਰ ‘ਚ ਝਗੜੇ ਤੋਂ ਬਾਅਦ ਇੱਕ ਵਿਅਕਤੀ ਨੇ ਆਪਣੇ ਹੀ ਪਰਿਵਾਰ ਦੇ 3 ਮੈਂਬਰਾਂ ‘ਤੇ ਚੜ੍ਹਾ ਦਿੱਤਾ ਰੇਂਜ ਰੋਵਰ, ਇਕ ਦੀ ਮੌਤ

ਮੁਹਾਲੀ : ਮੁਹਾਲੀ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਆਪਣੇ ਹੀ ਪਰਿਵਾਰ ਦੇ ਖੂਨ ਦਾ ਪਿਆਸਾ ਹੋ ਗਿਆ। ਦਰਅਸਲ ਮੁਹਾਲੀ ਦੇ ਪਿੰਡ ਮਨੌਲੀ ‘ਚ ਇਕ ਨੌਜਵਾਨ ਨੇ ਗੁੱਸੇ ‘ਚ ਆ ਕੇ ਆਪਣੇ ਹੀ ਪਰਿਵਾਰ ਦੇ ਤਿੰਨ ਮੈਂਬਰਾਂ ‘ਤੇ ਕਾਰ ਚੜ੍ਹਾ ਦਿੱਤੀ। ਇਸ ਦਰਦਨਾਕ ਘਟਨਾ ਵਿੱਚ ਮੁਲਜ਼ਮ ਦੇ ਚਚੇਰੇ ਭਰਾ ਰਣਜੀਤ ਸਿੰਘ (40) ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮੁਲਜ਼ਮ ਦੀ ਪਛਾਣ ਮਨੌਲੀ ਪਿੰਡ ਦੇ ਰਹਿਣ ਵਾਲੇ ਦੇਵੇਂਦਰ (27) ਵਜੋਂ ਹੋਈ ਹੈ। ਘਟਨਾ ਦੇ ਬਾਅਦ ਤੋਂ ਮੁਲਜ਼ਮ ਫਰਾਰ ਹੈ ਅਤੇ ਪੁਲਿਸ ਉਸ ਦੀ ਭਾਲ ਕਰ ਰਹੀ ਹੈ।
ਪਹਿਲੀ ਜਾਣਕਾਰੀ ਅਨੁਸਾਰ ਬਲਜੀਤ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ ਪਰਿਵਾਰ ਆਪਣੇ ਚਾਚੇ ਦੇ ਪਰਿਵਾਰ ਨਾਲ ਸਾਂਝੇ ਤੌਰ ’ਤੇ ਰਹਿੰਦਾ ਹੈ। ਉਸ ਦੇ ਚਾਚੇ ਦੇ ਲੜਕੇ ਦਵਿੰਦਰ ਨਾਲ ਪਰਿਵਾਰਕ ਝਗੜਾ ਰਹਿੰਦਾ ਸੀ। ਉਹ ਗੁੱਸੇ ‘ਚ ਆ ਗਿਆ ਅਤੇ ਆਪਣੀ ਰੇਂਜ ਰੋਵਰ ਕਾਰ ਲੈ ਕੇ ਘਰੋਂ ਨਿਕਲਣ ਲੱਗਾ। ਇਹ ਦੇਖ ਕੇ ਉਸ ਦਾ ਭਰਾ ਰਣਜੀਤ ਸਿੰਘ, ਚਾਚਾ ਜਰਨੈਲ ਸਿੰਘ, ਦਵਿੰਦਰ ਦੀ ਮਾਤਾ ਮਨਜੀਤ ਕੌਰ (ਮਾਸੀ) ਉਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ। ਫਿਰ ਉਨ੍ਹਾਂ ਨੂੰ ਡਰਾਉਣ ਲਈ ਉਸ ਨੇ ਤੇਜ਼ੀ ਨਾਲ ਕਾਰ ਉਨ੍ਹਾਂ ਵੱਲ ਮੋੜ ਦਿੱਤੀ ਅਤੇ ਤਿੰਨਾਂ ਨੂੰ ਕੁਚਲ ਕੇ ਫ਼ਰਾਰ ਹੋ ਗਿਆ।
ਇਸ ਦੇ ਨਾਲ ਹੀ ਤਿੰਨਾਂ ਨੂੰ ਇਲਾਜ ਲਈ ਮੁਹਾਲੀ ਦੇ ਫੇਜ਼-8 ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਰਣਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮੁਤਾਬਕ ਦੋਸ਼ੀ ਘਟਨਾ ਦੇ ਸਮੇਂ ਤੋਂ ਫਰਾਰ ਹੈ ਅਤੇ ਦੋਸ਼ੀ ਦੀ ਮਾਂ ਵੀ ਘਟਨਾ ‘ਚ ਗੰਭੀਰ ਜ਼ਖਮੀ ਹੈ। ਫਿਲਹਾਲ ਉਹ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਜ਼ੇਰੇ ਇਲਾਜ ਹੈ।

Leave a Comment

Your email address will not be published.

You may also like