ਚੰਡੀਗੜ੍ਹ: ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਸਿਖਰ ‘ਤੇ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਪਹਿਲ ਕੀਤੀ ਹੈ। ਮੈਗਾ ਪੀਟੀਐੱਮ ਅਤੇ ਸਕੂਲ ਆਫ ਐਮੀਨੈਂਸ ਤੋਂ ਬਾਅਦ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ 4 ਫਰਵਰੀ ਨੂੰ ਸਿੰਗਾਪੁਰ ਜਾਣਗੇ। ਇਸ ਦੌਰਾਨ ਉਹ ਸਿਖਲਾਈ ਪ੍ਰੋਗਰਾਮ ਦਾ ਹਿੱਸਾ ਹੋਣਗੇ ਜਿੱਥੇ ਸਾਰੇ ਪ੍ਰਿੰਸੀਪਲ ਬੱਚਿਆਂ ਨੂੰ ਪੜ੍ਹਾਉਣ ਦੇ ਨਵੇਂ ਤਰੀਕੇ ਸਿੱਖਣਗੇ। ਪ੍ਰਿੰਸੀਪਲ ਦਾ ਸਿਖਲਾਈ ਪ੍ਰੋਗਰਾਮ 6 ਤੋਂ 10 ਫਰਵਰੀ ਤੱਕ ਚੱਲੇਗਾ। ਜਿਸ ਤੋਂ ਬਾਅਦ ਉਹ 11 ਫਰਵਰੀ ਨੂੰ ਵਾਪਸ ਚੰਡੀਗੜ੍ਹ ਪਹੁੰਚਣਗੇ। ਦੱਸ ਦੇਈਏ ਕਿ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਚੰਗੀ ਸਿੱਖਿਆ ਦੇਣ ਦੀ ਗਾਰੰਟੀ ਦਿੱਤੀ ਸੀ।
ਸਿੱਖਿਆ ਦੇ ਖੇਤਰ ‘ਚ CM ਮਾਨ ਦੀ ਵੱਡੀ ਪਹਿਲ, 4 ਫਰਵਰੀ ਨੂੰ ਸਿਖਲਾਈ ਲਈ ਸਿੰਗਾਪੁਰ ਰਵਾਨਾ ਹੋਣਗੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ
