ਜਲੰਧਰ : ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ ਜਲੰਧਰ ‘ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾਵੇਗਾ। ਇਸ ਦੌਰਾਨ ਰਸਤੇ ਵਿੱਚ ਸਾਰੀਆਂ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਜਲੰਧਰ ਦੇ ਡੀਸੀ ਨੇ ਹੁਕਮ ਦਿੱਤੇ ਹਨ ਕਿ 4 ਅਤੇ 5 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੀ ਸ਼ੋਭਾ ਯਾਤਰਾ ਦੌਰਾਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰਹਿਣਗੀਆਂ।
