Latest ਅਪਰਾਧ ਪੰਜਾਬ

ਡੀਸੀ ਦਫ਼ਤਰ ਦੇ ਬਾਹਰ ਡਿਊਟੀ ਦੌਰਾਨ ਸ਼+ਰਾ+ਬ ਪੀ ਕੇ ਗ+ਲਤ ਹਰਕਤਾਂ ਕਰਨ ਵਾਲਾ ASI ਮੁਅੱਤਲ

ਵੈੱਬ ਡੈਸਕ: ਪੰਜਾਬ ਦੇ ਅੰਮ੍ਰਿਤਸਰ ਵਿੱਚ ਡੀਸੀ ਕੰਪਲੈਕਸ ਦੇ ਬਾਹਰ ਡਿਊਟੀ ਦੌਰਾਨ ਸ਼ਰਾਬ ਦੇ ਨਸ਼ੇ ਵਿੱਚ ਇਤਰਾਜ਼ਯੋਗ ਹਰਕਤਾਂ ਕਰਨ ਦੇ ਦੋਸ਼ ਵਿੱਚ ਪੁਲਿਸ ਵਿਭਾਗ ਵੱਲੋਂ ਇੱਕ ਸਹਾਇਕ ASI ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਲਜ਼ਾਮ ਹੈ ਕਿ ਏ.ਐਸ.ਆਈ ਸੁਖਵਿੰਦਰ ਸਿੰਘ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੇ ਕੱਪੜੇ ਲਾਹ ਕੇ ਸ਼ਰਮਨਾਕ ਹਰਕਤ ਕੀਤੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ। ਏਸੀਪੀ ਕਮਲਜੀਤ ਸਿੰਘ ਔਲਖ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਏ.ਐਸ.ਆਈ ਸੁਰਿੰਦਰ ਸਿੰਘ ਡੀਸੀ ਕੰਪਲੈਕਸ ਦੇ ਬਾਹਰ ਡਿਊਟੀ ’ਤੇ ਸਨ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਾਇਨਾਤ ਪੰਜਾਬ ਪੁਲਿਸ ਦਾ ਇੱਕ ਏ.ਐਸ.ਆਈ ਡਿਊਟੀ ਦੌਰਾਨ ਅਜਿਹੀਆਂ ਸ਼ਰਾਬੀ ਹਰਕਤਾਂ ਕਰਦਾ ਹੈ। ਜਿਸ ਕਾਰਨ ਪੁਲਿਸ ਵਿਭਾਗ ਨੂੰ ਸ਼ਰਮਸਾਰ ਹੋਣਾ ਪਿਆ। ਉੱਥੇ ਮੌਜੂਦ ਕੁਝ ਲੋਕਾਂ ਨੇ ਇਸ ਏਐਸਆਈ ਦੀ ਨਸ਼ੇ ਵਿੱਚ ਨੱਚਦੇ ਹੋਏ ਵੀਡੀਓ ਵੀ ਬਣਾ ਲਈ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਵੀ ਹੋ ਗਈ।

ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਦੇ ਗੇਟ ’ਤੇ ਤਾਇਨਾਤ ਏਐਸਆਈ ਸੁਖਵਿੰਦਰ ਸਿੰਘ ਨੇ ਸ਼ਰਾਬ ਪੀ ਕੇ ਹਾਈ ਵੋਲਟੇਜ ਡਰਾਮਾ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਏ.ਸੀ.ਪੀ ਵਰਿੰਦਰ ਸਿੰਘ ਖੋਸਾ ਨੇ ਚੌਕੀ ਇੰਚਾਰਜ ਨੂੰ ਭੇਜ ਕੇ ਏ.ਐੱਸ.ਆਈ ਨੂੰ ਮੈਡੀਕਲ ਜਾਂਚ ਲਈ ਭੇਜ ਦਿੱਤਾ। ਏਐਸਆਈ ਦੀ ਮੈਡੀਕਲ ਰਿਪੋਰਟ ਵਿੱਚ ਨਸ਼ੀਲੇ ਪਦਾਰਥਾਂ ਦੇ ਸੇਵਨ ਦੀ ਸੂਚਨਾ ਮਿਲਣ ਤੋਂ ਬਾਅਦ ਉਸ ਨੂੰ ਅਹੁਦੇ ਤੋਂ ਮੁਅੱਤਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Leave a Comment

Your email address will not be published.

You may also like