ਜਲੰਧਰ: ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ। ਉਸ ਨੇ ਇੰਗਲੈਂਡ ਵਿੱਚ ਰਹਿਣ ਵਾਲੀ ਐੱਨਆਰਆਈ ਕਿਰਨਦੀਪ ਕੌਰ ਨਾਲ ਬਾਬਾ ਬਕਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਲਾਵਾਂ ਲਈਆਂ। ਜ਼ਿਕਰਯੋਗ ਹੈ ਕਿ ਪਹਿਲਾਂ ਅਨੰਦ ਕਾਰਜ ਛੇਵੀਂ ਪਾਤਸ਼ਾਹੀ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰੂਘਰ ਜਲੰਧਰ ਦੇ ਫਤਿਹਪੁਰ ਦੋਨਾਂ ਵਿਖੇ ਹੋਣ ਦੀ ਖਬਰ ਸਾਹਮਣੇ ਆ ਰਹੀ ਸੀ।
ਅੰਮ੍ਰਿਤਪਾਲ ਸਿੰਘ ਦੇ ਵਿਆਹ ਦੇ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ। ਗੁਰੂਘਰ ਦੇ ਪ੍ਰਬੰਧਕਾਂ ਤੋਂ ਲੈ ਕੇ ਅੰਮ੍ਰਿਤਪਾਲ ਦੇ ਪਰਿਵਾਰ ਅਤੇ ਨਜ਼ਦੀਕੀਆਂ ਤੱਕ ਕੋਈ ਕੁਝ ਨਹੀਂ ਦੱਸ ਰਿਹਾ। ਗੁਰੂਘਰ ‘ਚ ਵੀ ਵਿਆਹ ਦੀ ਬੁਕਿੰਗ ਉਸ ਦੇ ਨਾਂ ‘ਤੇ ਨਹੀਂ, ਕਿਸੇ ਹੋਰ ਦੇ ਨਾਂ ‘ਤੇ ਹੋਈ ਹੈ। ਅਨੰਦ ਕਾਰਜ ਬਹੁਤ ਹੀ ਸਰਲ ਤਰੀਕੇ ਨਾਲ ਕੀਤਾ ਗਿਆ। ਗੁਰੂਘਰ ‘ਚ ਕੋਈ ਵਿਸ਼ੇਸ਼ ਟੈਂਟ ਜਾਂ ਹੋਰ ਸਜਾਵਟ ਦਾ ਪ੍ਰਬੰਧ ਨਹੀਂ ਕੀਤਾ ਗਿਆ।
ਵਿਆਹ ਦੇ ਬੰਧਨ ‘ਚ ਬੱਝੇ ਅੰਮ੍ਰਿਤਪਾਲ ਸਿੰਘ, ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਲਈਆਂ ਲਾਵਾਂ
