ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਬੇਅਦਬੀ ਮਾਮਲੇ ‘ਚ ਇਨਸਾਫ਼ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੈਸ਼ਨਲ ਹਾਈਵੇਅ ‘ਤੇ ਧਰਨੇ ‘ਤੇ ਬੈਠੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇ ਨੂੰ ਖੋਲ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾਵਾਂ ਦੇ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫਰਜ਼ ਅਤੇ ਜ਼ਿੰਮੇਵਾਰੀ ਹੈ।
ਕੋਟਕਪੂਰਾ-ਬਹਿਬਲ ਕਲਾਂ ਮਾਮਲੇ ‘ਚ ਮੁੱਖ ਮੰਤਰੀ ਮਾਨ ਨੇ ਨੈਸ਼ਨਲ ਹਾਈਵੇ ਨੂੰ ਖੋਲ੍ਹਣ ਦੀ ਕੀਤੀ ਅਪੀਲ, ਇਨਸਾਫ਼ ਦਾ ਦਿੱਤਾ ਭਰੋਸਾ
