ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ “ਹੋਲੇ ਮੁਹੱਲੇ” ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਸੀਐਮ ਮਾਨ ਨੇ ਅਧਿਕਾਰੀਆਂ ਨੂੰ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਕਿ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸੀਐੱਮ ਮਾਨ ਨੇ ਹੋਲੇ-ਮੁਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਦਿੱਤੇ ਇਹ ਨਿਰਦੇਸ਼
