ਚੰਡੀਗੜ੍ਹ: ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਤਿੰਨ ਟੋਲ ਪਲਾਜ਼ੇ ਬੰਦ ਹੋਣ ਜਾ ਰਹੇ ਹਨ। ਟੋਲ ਪਲਾਜ਼ਾ ਕੰਪਨੀ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਨਾਲ ਮੀਟਿੰਗ ਕੀਤੀ ਹੈ। ਇਨ੍ਹਾਂ ਟੋਲ ਪਲਾਜ਼ਿਆਂ ਵਿੱਚੋਂ 2 ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਅਤੇ 1 ਨਵਾਂਸ਼ਹਿਰ ਵਿੱਚ ਹੈ। ਲੋਕ ਨਿਰਮਾਣ ਵਿਭਾਗ ਨੇ ਇਸ ਦੀ ਪੁਸ਼ਟੀ ਕੀਤੀ ਹੈ। ਵਿਭਾਗ ਅਨੁਸਾਰ ਸੀ.ਐਮ.ਭਗਵੰਤ ਮਾਨ ਖੁਦ ਇਨ੍ਹਾਂ ਟੋਲਾਂ ‘ਤੇ ਪਹੁੰਚ ਕੇ ਲੋਕਾਂ ਨੂੰ ਇਨ੍ਹਾਂ ਦੇ ਬੰਦ ਹੋਣ ਦੀ ਜਾਣਕਾਰੀ ਦੇਣਗੇ। ਜਾਣਕਾਰੀ ਅਨੁਸਾਰ ਇਹ ਤਿੰਨੇ ਟੋਲ ਪਲਾਜ਼ਾ ਕਰੀਬ 1 ਮਹੀਨੇ ਤੋਂ ਬੰਦ ਪਏ ਹਨ। ਇਸ ਦਾ ਕਾਰਨ ਇਹ ਹੈ ਕਿ ਉਨ੍ਹਾਂ ਦਾ ਕਾਰਜਕਾਲ 14 ਫਰਵਰੀ 2023 ਨੂੰ ਖਤਮ ਹੋਣ ਜਾ ਰਿਹਾ ਹੈ। ਇਸ ਸਬੰਧੀ ਚੰਡੀਗੜ੍ਹ ਤੋਂ ਦਸੂਹਾ ਵਾਇਆ ਬਲਾਚੌਰ ਨੂੰ ਜਾਂਦੇ ਸਮੇਂ ਪਹਿਲਾ ਟੋਲ ਪਲਾਜ਼ਾ ਮਜਾਰੀ, ਦੂਜਾ ਚੱਬੇਵਾਲ ਅਤੇ ਤੀਜਾ ਮਾਨਗੜ੍ਹ ਪਿੰਡ ਦਸੂਹਾ ਨੇੜੇ ਹੈ। ਦੱਸਿਆ ਜਾ ਰਿਹਾ ਹੈ ਕਿ ਟੋਲ ਕੰਪਨੀ ਨੇ ਸਰਕਾਰ ਨੂੰ 2007 ‘ਚ ਸਥਾਪਿਤ ਟੋਲ ਵਧਾਉਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਗਿਆ ਅਤੇ ਹੁਣ ਇਹ ਸੜਕ ਟੋਲ ਫਰੀ ਹੋ ਜਾਵੇਗੀ।
ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਬੰਦ ਹੋਣ ਜਾ ਰਹੇ ਹਨ ਇਹ ਤਿੰਨ ਟੋਲ ਪਲਾਜ਼ੇ
