ਸਟੇਟ ਡੈਸਕ: ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਖਨਕੇ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ 1 ਘੰਟਾ 19 ਮਿੰਟ 55 ਸੈਕਿੰਡ ਵਿੱਚ 20 ਕਿਲੋਮੀਟਰ ਪੈਦਲ ਚੱਲ ਕੇ ਨਵਾਂ ਰਾਸ਼ਟਰੀ ਰਿਕਾਰਡ ਬਣਾਇਆ ਹੈ। ਓਲੰਪਿਕ, ਵਿਸ਼ਵ ਚੈਂਪੀਅਨਸ਼ਿਪ ਅਤੇ ਏਸ਼ੀਅਨ ਖੇਡਾਂ ਲਈ ਵੀ ਕੁਆਲੀਫਾਈ ਕੀਤਾ। ਪੈਰਿਸ ਓਲੰਪਿਕ ਖੇਡਾਂ – 2024 ਲਈ ਅਥਲੈਟਿਕਸ ਵਿੱਚ ਭਾਰਤ ਦਾ ਇਹ ਪਹਿਲਾ ਕੋਟਾ ਹੈ ਅਤੇ ਅਕਾਸ਼ਦੀਪ ਕੁੱਲ ਮਿਲਾ ਕੇ ਓਲੰਪਿਕ ਲਈ ਕੁਆਲੀਫਾਈ ਕਰਨ ਵਾਲਾ ਚੌਥਾ ਭਾਰਤੀ ਅਥਲੀਟ ਹੈ।
ਬਰਨਾਲਾ ਦੇ ਅਥਲੀਟ ਆਕਾਸ਼ਦੀਪ ਨੇ ਓਲੰਪਿਕ ਲਈ ਕੁਆਲੀਫਾਈ ਕੀਤਾ, ਪੈਦਲ ਚੱਲਣ ਵਿੱਚ ਰਾਸ਼ਟਰੀ ਰਿਕਾਰਡ ਬਣਾਇਆ
