ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਮੁਹਿੰਮ ਐਤਵਾਰ ਨੂੰ ਵੀ ਜਾਰੀ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਪੂਰੇ ਪੰਜਾਬ ਵਿੱਚ ਪੁਲਿਸ ਪ੍ਰਸ਼ਾਸਨ ਨੂੰ ਅਲਰਟ ਮੋਡ ‘ਤੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਮਾਹੌਲ ਖ਼ਰਾਬ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਐਤਵਾਰ ਦੁਪਹਿਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਦੀਆਂ ਸਰਕਾਰੀ ਬੱਸ ਸੇਵਾਵਾਂ ਵੀ ਦੋ ਦਿਨਾਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਸਰਕਾਰੀ ਹੁਕਮਾਂ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਨੂੰ ਕੋਈ ਵੀ ਪਨਬੱਸ ਬੱਸ ਨਹੀਂ ਚੱਲੇਗੀ।
ਸਰਕਾਰੀ ਬੱਸਾਂ ਨੂੰ ਰੋਕਣ ਦਾ ਫੈਸਲਾ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਕੀਤੀ ਜਾ ਰਹੀ ਤੋੜਫੋੜ ਦੇ ਖਦਸ਼ੇ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੀ.ਆਰ.ਟੀ.ਸੀ ਦੀਆਂ ਬੱਸਾਂ ਵੀ ਚੱਲਣਗੀਆਂ ਜਾਂ ਨਹੀਂ ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ।