ਸਟੇਟ ਡੈਸਕ: ਪੰਜਾਬ ਸਣੇ ਰਾਸ਼ਟਰੀ ਰਾਜਧਾਨੀ ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਰਾਜਸਥਾਨ ਸਮੇਤ ਉੱਤਰੀ ਅਤੇ ਪੱਛਮੀ ਭਾਰਤ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੌਸਮ ਮਿਜ਼ਾਜ ਬਦਲ ਗਿਆ ਹੈ। ਪੰਜਾਬ ’ਚ ਬੀਤੀ ਰਾਤ ਹਨੇਰੀ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਹਲਕੀ ਮੀਂਹ ਨਾਲ ਪਾਰਾ ਹੇਠਾਂ ਆ ਗਿਆ ਅਤੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ। ਫਿਲਹਾਲ ਮੌਸਮ ਵਿਭਾਗ ਨੇ ਅੱਜ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਪੰਜਾਬ, ਹਰਿਆਣਾ, ਉਤਰਾਖੰਡ ਅਤੇ ਬਿਹਾਰ ਵਿੱਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੀ ਅੱਜ ਅਤੇ ਕੱਲ੍ਹ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਟਵਿੱਟਰ ‘ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ, ਝਾਰਖੰਡ ਵਿੱਚ ਮੀਂਹ ਦੇ ਨਾਲ ਗੜੇਮਾਰੀ ਅਤੇ ਰਾਜਸਥਾਨ ਦੇ ਕਈ ਇਲਾਕਿਆਂ ‘ਚ ਧੂੜ ਭਰੀ ਹਨੇਰੀ ਵੀ ਆ ਸਕਦੀ ਹੈ। ਦੂਜੇ ਪਾਸੇ ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਬੁੱਧਵਾਰ ਦੇਰ ਰਾਤ ਫਿਰ ਤੋਂ ਭਾਰੀ ਮੀਂਹ ਪਿਆ। ਇਸ ਤੋਂ ਇਲਾਵਾ ਪੰਜਾਬ ਵਿੱਚ 25 ਮਈ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ, ਇਥੇ ਪੜ੍ਹੋ ਪੂਰੀ ਜਾਣਕਾਰੀ
