ਨੈਸ਼ਨਲ ਡੈਸਕ: ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ‘ਆਪ’ ਨੇਤਾ ਸਤੇਂਦਰ ਜੈਨ ਨੂੰ ਮੈਡੀਕਲ ਆਧਾਰ ‘ਤੇ ਸ਼ਰਤਾਂ ਦੇ ਨਾਲ ਜ਼ਮਾਨਤ ਦਿੱਤੀ ਜਾਵੇਗੀ। ਸਿਹਤ ਦੇ ਆਧਾਰ ‘ਤੇ ਮਿਲੀ ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਛੱਡ ਸਕਣਗੇ। ਉਹ ਕਿਸੇ ਵੀ ਤਰ੍ਹਾਂ ਦੀ ਸਿਆਸੀ ਬਿਆਨਬਾਜ਼ੀ ਤੋਂ ਦੂਰ ਰਹਿਣਗੇ।
ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ ‘ਆਪ’ ਨੇਤਾ ਸਤੇਂਦਰ ਜੈਨ ਨੂੰ ਮੈਡੀਕਲ ਆਧਾਰ ‘ਤੇ ਸ਼ਰਤਾਂ ਦੇ ਨਾਲ 6 ਹਫਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਹ ਬਿਨਾਂ ਇਜਾਜ਼ਤ ਦਿੱਲੀ ਤੋਂ ਬਾਹਰ ਨਹੀਂ ਜਾ ਸਕਦੇ ਅਤੇ ਮੀਡੀਆ ਨੂੰ ਕੋਈ ਬਿਆਨ ਨਹੀਂ ਦੇ ਸਕਦੇ। ਸਤੇਂਦਰ ਜੈਨ ਪਿਛਲੇ ਇੱਕ ਸਾਲ ਤੋਂ ਜੇਲ੍ਹ ਵਿੱਚ ਹੈ। ਬੀਤੇ ਦਿਨ ਉਹ ਤਿਹਾੜ ਜੇਲ੍ਹ ਦੇ ਬਾਥਰੂਮ ਵਿੱਚ ਡਿੱਗ ਪਿਆ ਸੀ। ਇਸ ਕਾਰਨ ਉਸ ਦੇ ਸਿਰ ‘ਤੇ ਸੱਟ ਲੱਗ ਗਈ। ਫਿਲਹਾਲ ਆਈਸੀਯੂ ਵਿੱਚ ਦਾਖਲ ਹੈ।
