ਸਟੇਟ ਡੈਸਕ: ਪੰਜਾਬ ਸਣੇ ਕਈ ਸੂਬਿਆਂ ਵਿਚ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 4 ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਚ ਮੌਸਮ ਵਿਭਾਗ ਵੱਲੋਂ 12 ਅਤੇ 13 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ, ਜਦਕਿ 12 ਜੂਨ ਨੂੰ ਤੇਜ ਹਨੇਰੀ ਦੇ ਨਾਲ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਉੱਤਰ-ਪੂਰਬੀ ਰਾਜਾਂ ਵਿਚ ਮਾਨਸੂਨ ਦੇ ਆਉਣ ਕਾਰਨ ਮਨੀਪੁਰ, ਨਾਗਾਲੈਂਡ, ਮੇਘਾਲਿਆ ਅਤੇ ਮਿਜ਼ੋਰਮ ਵਿੱਚ ਵਿਚ ਅਗਲੇ ਤਿੰਨ ਦਿਨਾਂ ਅਤੇ ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਅਗਲੇ ਪੰਜ ਦਿਨਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
