ਮਨੋਰੰਜਨ ਡੈਸਕ : ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਦੀ ਪਹਿਲੀ ਫੋਟੋ ਸਾਹਮਣੇ ਆਈ ਹੈ। ਵਿਆਹ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਝਲਕ ਦੇਖਣ ਲਈ ਹਰ ਕੋਈ ਬੇਤਾਬ ਸੀ। ਪਰਿਣੀਤੀ ਚੋਪੜਾ ਨੇ ਪਿੰਕ ਕਲਰ ਦੀ ਸਾੜ੍ਹੀ ਪਾਈ ਹੋਈ ਹੈ, ਜਦੋਂਕਿ ਰਾਘਵ ਬਲੈਕ ਸੂਟ ਵਿੱਚ ਹਨ।ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਇਕ ਦੂਜੇ ਦੇ ਹੋ ਗਏ ਹਨ। ਵਿਆਹ ਦੀਆਂ ਸਾਰੀਆਂ ਰਸਮਾਂ ਰਾਜਸਥਾਨ ਦੇ ਉਦੈਪੁਰ ‘ਚ ਨਿਭਾਈਆਂ ਗਈਆਂ, ਜਿਸ ਵਿੱਚ ਕਰੀਬੀ ਲੋਕ ਹੀ ਸ਼ਾਮਲ ਹੋਏ। ਉਨ੍ਹਾਂ ਦੇ ਵਿਆਹ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਸੀ। ਹੁਣ ਉਨ੍ਹਾਂ ਦੇ ਵਿਆਹ ਤੋਂ ਬਾਅਦ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪਰਿਣੀਤੀ ਅਤੇ ਰਾਘਵ ਦੇ ਵਿਆਹ ‘ਚ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਨ ਦੀ ਮਨਾਹੀ ਸੀ। ਆਖਿਰਕਾਰ ਸਾਰਿਆਂ ਦੀ ਉਡੀਕ ਖ਼ਤਮ ਹੋ ਗਈ। ਵਿਆਹ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਦੋਵੇਂ ਸ਼ਾਨਦਾਰ ਲੱਗ ਰਹੇ ਹਨ। ਪਰਿਣੀਤੀ ਨੇ ਪਿੰਕ ਕਲਰ ਦੀ ਸਾੜ੍ਹੀ ਅਤੇ ਰਾਘਵ ਨੇ ਬਲੈਕ ਕਲਰ ਦਾ ਸੂਟ ਪਹਿਨਿਆ ਹੋਇਆ ਹੈ।
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਵਿਆਹ ਤੋਂ ਬਾਅਦ ਦੀ ਪਹਿਲੀ ਤਸਵੀਰ ਆਈ ਸਾਹਮਣੇ, ਦੇਖੋ….
