ਸਟੇਟ ਡੈਸਕ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਬਣੇ ਨਵੇਂ ਵਿਸ਼ੇਸ਼ ਜ਼ਿਲ੍ਹਾ ਪੱਧਰੀ ਵਾਰਡ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਰੈਲੀ ਨੂੰ ਸੰਬੋਧਨ ਕੀਤਾ। ਗੌਰਤਲਬ ਹੈ ਕਿ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਕਰੋੜਾਂ ਰੁਪਏ ਦਾ ਸਿਹਤ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਸ ਦੀ ਸ਼ੁਰੂਆਤ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਵਿੱਚ 14.50 ਕਰੋੜ ਰੁਪਏ ਦੀ ਲਾਗਤ ਵਾਲਾ ਸਿਹਤ ਪ੍ਰੋਜੈਕਟ ਸ਼ੁਰੂ ਕਰ ਕੇ ਕੀਤੀ ਜਾਵੇਗੀ।
ਇਸ ਦੌਰਾਨ ਪਟਿਆਲਾ ‘ਚ ਸੀ.ਐੱਮ ਮਾਨ ਅਤੇ ਕੇਜਰੀਵਾਲ ਦੀ ਹੋਣ ਜਾ ਰਹੀ ਰੈਲੀ ਸਬੰਧੀ ਸੁਰੱਖਿਆ ਲਈ ਖ਼ਾਸ ਪ੍ਰਬੰਧ ਕੀਤੇ ਗਏ। ਜਿਸਦੇ ਚੱਲਦਿਆਂ ਟ੍ਰੈਫਿਕ ਪੁਲਿਸ ਨੇ ਐਡਵਾਇਜ਼ਰੀ ਜਾਰੀ ਕਰਕੇ ਆਮ ਲੋਕਾ ਨੂੰ ਟ੍ਰੈਫਿਕ ਦੀ ਵਰਤੋ ਸਬੰਧੀ ਸਲਾਹ ਦਿੱਤੀ ਹੈ।
ਅਰਵਿੰਦ ਕੇਜਰੀਵਾਲ ਤੇ ਸੀਐੱਮ ਮਾਨ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ‘ਚ ਬਣੇ ਵਿਸ਼ੇਸ਼ ਵਾਰਡ ਦਾ ਉਦਘਾਟਨ
