ਵਿਦੇਸ਼ ਡੈਸਕ: ਅਮਰੀਕਾ ਅਤੇ ਚੀਨ ਦੇ ਸਬੰਧਾਂ ਵਿੱਚ ਤਣਾਅ ਹੈ। ਹਾਲ ਹੀ ਦੇ ਸਮੇਂ ‘ਚ ਅਮਰੀਕੀ ਸਰਕਾਰ ਨੇ ਕਈ ਅਜਿਹੇ ਕਦਮ ਚੁੱਕੇ ਹਨ, ਜਿਨ੍ਹਾਂ ਨੇ ਚੀਨ ਨੂੰ ਝਟਕਾ ਦਿੱਤਾ ਹੈ। ਹੁਣ ਤਾਜ਼ਾ ਕਦਮ ਦੇ ਤਹਿਤ ਅਮਰੀਕਾ ਨੇ ਕਈ ਚੀਨੀ ਦਵਾਈਆਂ ਦੀਆਂ ਕੰਪਨੀਆਂ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਗੌਰਤਲਬ ਹੈ ਕਿ ਚੀਨ ਦੀਆਂ ਇਹ ਕੰਪਨੀਆਂ ਉਨ੍ਹਾਂ ਰਸਾਇਣਾਂ ਦਾ ਉਤਪਾਦਨ ਅਤੇ ਵੰਡ ਕਰਦੀਆਂ ਹਨ, ਜਿਨ੍ਹਾਂ ਦੀ ਵਰਤੋਂ ਖਤਰਨਾਕ ਦਵਾਈ ਫੈਂਟਾਨਾਇਲ ਬਣਾਉਣ ਵਿੱਚ ਕੀਤੀ ਜਾਂਦੀ ਹੈ। ਹਾਲ ਹੀ ਦੇ ਸਾਲਾਂ ਵਿਚ ਅਮਰੀਕਾ ਵਿਚ ਫੈਂਟਾਨਾਇਲ ਡਰੱਗ ਕਾਰਨ ਹਜ਼ਾਰਾਂ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ ਅਤੇ ਅਮਰੀਕਾ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਨਸ਼ੇ ਦੇ ਆਦੀ ਹੋ ਰਹੇ ਹਨ।
ਅਮਰੀਕਾ ਨੇ ਚੀਨ ਨੂੰ ਦਿੱਤਾ ਇਕ ਹੋਰ ਝਟਕਾ, ਇਨ੍ਹਾਂ ਕੰਪਨੀਆਂ ‘ਤੇ ਲਗਾਈ ਪਾਬੰਦੀ
