ਸਟੇਟ ਡੈਸਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਨਵੀਂਆਂ ਵੋਟਾਂ ਬਣਾਉਣ ਤੇ ਵੋਟਰ ਸੂਚੀ ਵਿਚ ਸੁਧਾਈ ਦੀ ਪ੍ਰਕਿਰਿਆ 21 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ। ਮੁੱਖ ਮੰਤੀਰ ਨੇ ਟਵੀਟ ਕਰਦਿਆਂ ਕਿਹਾ,”ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸਬੰਧ ਵਿਚ ਅਹਿਮ ਜਾਣਕਾਰੀ। 21 ਅਕਤੂਬਰ ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਤੇ ਇਸ ਦੇ ਬਾਕੀ ਵੇਰਵੇ ਜਲਦੀ ਜਾਰੀ ਕੀਤੇ ਜਾਣਗੇ”।
