class="post-template-default single single-post postid-25022 single-format-standard wpb-js-composer js-comp-ver-6.11.0 vc_responsive">

Latest ਖੇਤੀਬਾੜੀ ਰਾਜਨੀਤਿਕ

ਮਜ਼ਦੂਰਾਂ ਨੇ ਕਰ ਦਿੱਤਾ ਵੱਡਾ ਐਲਾਨ, ਪੰਜਾਬ ਭਰ ‘ਚ ਅੱਜ ਤੋਂ ਬੰਦ ਰਹਿਣਗੀਆਂ ਦਾਣਾ ਮੰਡੀਆਂ

ਸਟੇਟ ਡੈਸਕ: ਪੰਜਾਬ ਦੀਆਂ ਮੰਡੀਆਂ ਨਾਲ ਸਬੰਧਿਤ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਅੱਜ ਤੋਂ ਪੰਜਾਬ ਭਰ ‘ਚ ਦਾਣਾ ਮੰਡੀਆਂ ਬੰਦ ਰਹਿਣਗੀਆਂ। ਪੰਜਾਬ ਭਰ ਦੀਆਂ 1840 ਦਾਣਾ ਮੰਡੀਆਂ ‘ਚ ਝੋਨੇ ਦੀ ਫ਼ਸਲ ਦੌਰਾਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।
ਪੰਜਾਬ ਦੀਆਂ ਮੰਡੀਆਂ ‘ਚ ਕੰਮ ਕਰਦੇ 10 ਲੱਖ ਮਜ਼ਦੂਰਾਂ ਨੇ 7 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਕਾਰਨ ਮਜ਼ਦੂਰਾਂ ‘ਚ ਭਾਰੀ ਰੋਸ ਹੈ। ਮਜ਼ਦੂਰ ਯੂਨੀਅਨ ਨੇ ਕਿਹਾ ਕਿ ਹੜਤਾਲ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਹਰ ਰੋਜ਼ ਸਬੰਧਿਤ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ। ਗੱਲਾ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਇਸ ਸਬੰਧੀ ਜਾਣੂੰ ਵੀ ਕਰਵਾਇਆ ਗਿਆ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾ ਰਹੇ ਹਨ।

Leave a Comment

Your email address will not be published.

You may also like