ਸਟੇਟ ਡੈਸਕ: ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਖ਼ਤ ਰਵੱਈਆ ਅਪਣਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਦਿੱਤਾ ਗਿਆ ਹੈ ਅਤੇ ਸਿਰਫ਼ ਇੱਕ ਦਿਨ ਦਾ ਸਮਾਂ ਦਿੱਤਾ ਹੈ ਤੇ ਮਾਮਲੇ ਦੀ ਸੁਣਵਾਈ 10 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ । ਸੁਖਪਾਲ ਸਿੰਘ ਖਹਿਰਾ ਵੱਲੋਂ ਆਪਣੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਗਈ ਅਤੇ ਕਿਹਾ ਗਿਆ ਕਿ ਉਨ੍ਹਾਂ ਦਾ ਮਾਮਲਾ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ ਅਤੇ ਗ੍ਰਿਫਤਾਰੀ ਤੋਂ ਪਹਿਲਾਂ ਪੁਲਿਸ ਨੇ ਸੁਪਰੀਮ ਕੋਰਟ ਤੋਂ ਇਜਾਜ਼ਤ ਨਹੀਂ ਲਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਗ੍ਰਿਫਤਾਰੀ ਗੈਰ ਕਾਨੂੰਨੀ ਹੈ। ਜਦੋਂ ਇਸ ਮਾਮਲੇ ਦੀ ਸੁਣਵਾਈ ਮਾਣਯੋਗ ਜਸਟਿਸ ਅਨੂਪ ਚਿਤਕਾਰਾ ਦੀ ਅਦਾਲਤ ਵਿੱਚ ਹੋਈ ਤਾਂ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੇ ਵਕੀਲ ਸਿਧਾਰਥ ਲੂਥਰਾ ਨੇ ਦਿੱਲੀ ਤੋਂ ਆਉਣਾ ਸੀ ਅਤੇ ਉਨ੍ਹਾਂ ਦੀ ਫਲਾਈਟ ਮਿਸ ਹੋ ਗਈ ਸੀ, ਇਸ ਲਈ ਇੱਕ ਹਫ਼ਤੇ ਦੀ ਤਰੀਕ ਦਿੱਤੀ ਜਾਵੇ।
PUNJAB : ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ‘ਚ ਹਾਈ ਕੋਰਟ ਦਾ ਸਰਕਾਰ ਨੂੰ ਨੋਟਿਸ
